ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਵੀਪ ਮੁਹਿੰਮ ਤਹਿਤ ਇਨੀਸ਼ੇਟਰ ਆਫ ਚੇਂਜ ਨਾਮ ਦੀ ਐਨ.ਜੀ.ਓ ਵੱਲੋਂ ਜਿਲ੍ਹਾ ਚੋਣ ਅਫਸਰ-ਕਮ-
ਡਿਪਟੀ ਕਮਿਸ਼ਨਰ ਦੇ ਸਹਿਯੋਗ ਨਾਲ ਆਈ ਵੋਟ ਆਈ ਲੀਡ ਨਾਮ ਦੀ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਦਾ ਮੁੱਖ ਮਕਸਦ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਦੇ ਵੋਟ ਬਣਾਉਣਾ ਅਤੇ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਮੁਹਿੰਮ ਤਹਿਤ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਲਗਭਗ 1000 ਨੌਜਵਾਨਾਂ ਨੇ ਭਾਗ ਲਿਆ।ਇਨੀਸ਼ੇਟਰ ਆਫ ਚੇਂਜ ਦੇ ਤੀਸ਼ਾ ਚਾਵਲਾ ਅਤੇ ਪਲਕ ਵੱਲੋਂ ਨੌਜਵਾਨਾਂ ਨੂੰ ਵੋਟ ਦੀ ਤਾਕਤ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਸਾਡੀ ਐਨ.ਜੀ.ਓ ਵੱਲੋਂ ਆਈ ਵੋਟ ਆਈ ਲੀਡ ਦੀ ਮੁਹਿੰਮ ਸ਼ੁਰੁੂ ਕੀਤੀ ਗਈ ਹੈ ਜਿਸ ਵਿੱਚ ਪੰਜਾਬ ਚੋਂ 2000 ਵਲੰਟੀਅਰ ਕੰਮ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਇਹ ਸੈਮੀਨਾਰ 20 ਕਾਲਜਾਂ ਵਿੱਚ ਲਗਾਏ ਜਾਣਗੇ ਜਿਸ ਦਾ ਮੁੱਖ ਮਕਸਦ ਵੋਟਰਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਹੈ।ਇਸ ਮੌਕੇ ਉਨ੍ਹਾਂ ਨੇ ਜਿਲ੍ਹਾ ਪ੍ਰਸਾਸ਼ਨ ਅਤੇ ਸਵੀਪ ਅਧਿਕਾਰੀਆਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਇਹ ਸਾਰੇ ਸੈਮੀਨਾਰ ਆਯੋਜਤ ਕੀਤੇ ਜਾ ਰਹੇ ਹਨ।ਇਸ ਮੌਕੇ ਚੋਣ ਕਾਨੂੰਨਗੋ ਰਵਿੰਦਰ ਸ਼ਰਮਾ ਅਤੇ ਸਹਾਇਕ ਨੋਡਲ ਅਫਸਰ ਸੌਰਵ ਖੌਸਲਾ ਤੋਂ ਇਲਾਵਾ ਕਾਲਜ ਦੇ ਪਿੰਸੀਪਲ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media