ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀਆਂ 17 ਫਰਵਰੀ ਨੂੰ ਹੋ ਰਹੀਆ ਚੋਣਾਂ ਦੇ ਸਬੰਧ ਵਿੱਚ ਅਣਖੀ-ਮਜੀਠਾ ਗਰੁੱਪ
ਵਲੋਂ ਸਰਗਰਮੀਆਂ ਤੇਜ਼ ਕਰਦਿਆਂ ਸਾਰੇ ਉਮੀਦਵਾਰਾਂ ਨੇ ਚੰਡੀਗੜ੍ਹ ਤੇ ਲੁਧਿਆਣਾ ਦੇ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ।ਤਕਰੀਬਨ 80 ਫੀਸਦ ਮੈਂਬਰਾਂ ਨੇ ਇਹਨਾਂ ਮੀਟਿੰਗਾਂ ਵਿੱਚ ਭਾਗ ਲਿਆ ਤੇ ਵਿਚਾਰ ਵਟਾਂਦਰੇ ਕੀਤੇ। ਲੁਧਿਆਣਾ ਵਿਖੇ ਹੋਈ ਇਕੱਤਰਤਾ ਵਿੱਚ ਅਮਰਜੀਤ ਸਿੰਘ ਨਨਕਾਣਾ ਸਾਹਿਬ ਨੇ ਕਿਹਾ ਕਿ ਅਣਖੀ-ਮਜੀਠਾ ਗਰੁੱਪ ਨੂੰ ਵੋਟ ਦੇਣਾ ਚੀਫ ਖਾਲਸਾ ਦੀਵਾਨ ਦੀ ਚੜ੍ਹਦੀ ਕਲਾਂ ਦਾ ਪ੍ਰਤੀਕ ਹੋਵੇਗਾ। ਸਮੂਹ ਮੈਂਬਰਾਂ ਨੇ ਅਣਖੀ-ਮਜੀਠਾ ਗਰੁੱਪ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਸੰਕਲਪ ਲਿਆ।
ਇਸ ਮੌਕੇ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ, ਰਾਜਮਹਿੰਦਰ ਸਿੰਘ ਮਜੀਠਾ, ਡਾ. ਇੰਦਰਬੀਰ ਸਿੰਘ ਨਿੱਜਰ, ਅਮਰਜੀਤ ਸਿੰਘ ਵਿਕਰਾਂਤ, ਸੁਖਦੇਵ ਸਿੰਘ ਮਤੇਵਾਲ, ਸਵਿੰਦਰ ਸਿੰਘ ਕਥੂਨੰਗਲ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਪ੍ਰੋ. ਹਰੀ ਸਿੰਘ, ਪ੍ਰੋ. ਵਰਿਆਮ ਸਿੰਘ, ਜਸਪਾਲ ਸਿੰਘ ਢਿੱਲੋਂ, ਰਜਿੰਦਰ ਸਿੰਘ ਮਰਵਾਹਾ, ਸੁਖਜਿੰਦਰ ਸਿੰਘ ਪ੍ਰਿੰਸ, ਮਨਮੋਹਨ ਸਿੰਘ, ਇੰਜੀ. ਜਸਪਾਲ ਸਿੰਘ, ਅੱਤਰ ਸਿੰਘ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media