ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵੱਲੋਂ ‘ਨੈਸ਼ਨਲ ਸਾਇੰਸ ਦਿਵਸ ਨੂੰ ਸਮਰਪਿਤ ਸਾਇੰਸ
ਅਤੇ ਤਕਨਾਲੋਜੀ ਡਾਰ ਸਸਟੇਨਏਬਲ ਫਿਊਚਰ` ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਇਲਾਕੇ ਦੇ ਬਹੁਗਿਣਤੀ ਸਕੂਲਾਂ ਦੇ ਸਾਇੰਸ ਵਿਸ਼ਾ ਪੜ ਰਹੇ +1 ਅਤੇ +2 ਦੇ ਵਿਦਿਆਰਥੀਆਂ ਨੇ ਆਪਣੇ ਸਾਇੰਸ ਅਧਿਆਪਕਾਂ ਦੀ ਅਗਵਾਈ ਵਿੱਚ ਭਾਗ ਲਿਆ।ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਨ ਸਾਇੰਸ ਵਿਭਾਗ ਦੇ ਮੁੱਖੀ ਡਾ. ਮਨਪ੍ਰੀਤ ਸਿੰਘ ਭੱਟੀ ਮੁੱਖ ਬੁਲਾਰੇ ਵੱਜੋਂ ਸ਼ਾਮਿਲ ਹੋਏ। ਸ਼ੈਮੀਨਾਰ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਆਏ ਹੋਏ ਮਹਿਮਾਨ ਨੂੰ ਫੁਲਾਂ ਦਾ ਗੁਲਦਸਤਾ ਭੇਂਟ ਕਰਕੇ ਕੀਤੀ ਅਤੇ ਹੋਰਨਾਂ ਸਕੂਲਾਂ ਤੋਂ ਆਏ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੀ ਜੀ ਆਇਆਂ ਕਿਹਾ।ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਾਨਾ ਜਿੰਦਗੀ ਵਿੱਚ ਸਾਇੰਸ ਅਤੇ ਟੈਕਨੋਲੋਜੀ ਦੀ ਵਰਤੋਂ ਅਤੇ ਇਸ ਤੋਂ ਵੀ ਜਰੂਰੀ ਇਸ ਦੀ ਸਹੀ ਵਰਤੋਂ ਬਾਰੇ ਚਰਚਾ ਕੀਤੀ ਤਾਂ ਜੋ ਅਸੀਂ ਆਉਣ ਵਾਲੀਆਂ ਪੀੜੀਆਂ ਲਈ ਇਸ ਨੂੰ ਸੁਰੱਖਿਅਤ ਰੱਖ ਸਕੀਏ।
ਇਸ ਉਪਰੰਤ ਮੁੱਖ ਮਹਿਮਾਨ ਡਾ. ਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਜੋਕੇ ਯੁੱਗ ਵਿੱਚ ਸਾਇੰਸ ਅਤੇ ਤਕਨਾਲੋਜੀ ਦੀ ਮਹੱਤਤਾ, ਵਾਤਾਵਰਨ ਤੇ ਪੈ ਰਹੇ ਇਸ ਦੇ ਦੁਰਪ੍ਰਭਾਵਾਂ ਅਤੇ ਨਾਲ ਨਾਲ ਆਉਣ ਵਾਲੇ ਸਮੇਂ ਵਿੱਚ ਇਸ ਦੇ ਸਹੀ ਇਸਤੇਮਾਲ ਅਤੇ ਸਾਂਭ ਸੰਭਾਲ ਉੱਤੇੇ ਚਾਨਣਾ ਪਾਉਦਿਆਂ ਵਿਦਿਆਰਥੀਆਂ ਨੂੰ ਸਹੀ ਤਰੀਕੇ ਨਾਲ ਕਿਸੇ ਵੀ ਵਿਸ਼ੇ ਨੂੰ ਸਮਝਣ ਅਤੇ ਤਿਆਰੀ ਕਰਨ ਦੇ ਗੁਰ ਵੀ ਦੱਸੇ।ਸੈਮੀਨਾਰ ਦੌਰਾਨ ਕਾਲਜ ਦੇ ਵਿਦਿਆਰਥੀਆਂ ਵਿਚਕਾਰ ਰੰਗੋਲੀ, ਕੋਲਾਜ ਮੈਕਿੰਗ, ਪੋਸਟਰ ਮੈਕਿੰਗ, ਮਾਡਲ ਮੇਕਿੰਗ ਅਤੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ।
ਰੰਗੋਲੀ ਵਿੱਚ ਰਮਨਦੀਪ ਕੌਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਪਹਿਲਾ, ਕਿਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਵਿੰਡਾ ਦੇਵੀ ਨੇ ਦੂਜਾ ਅਤੇ ਗਗਨਦੀਪ ਕੌਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਤੀਜਾ ਸਥਾਨ ਹਾਸਿਲ ਕੀਤਾ। ਮਾਡਲ ਮੈਕਿੰਗ ਵਿੱਚ ਕੋਮਲਪ੍ਰੀਤ ਕੌਰ, ਸਨਮਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਵਿੰਡਾ ਦੇਵੀ ਨੇ ਪਹਿਲਾ, ਕੌਮਲਪ੍ਰੀਤ ਕੌਰ, ਵੰਸ਼ਿਕਾ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਦੂਜਾ ਅਤੇ ਅਰਸ਼ਪ੍ਰੀਤ ਕੌਰ, ਰਾਜਵਿੰਦਰ ਕੌਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਤੀਜਾ ਸਥਾਨ ਹਾਸਿਲ ਕੀਤਾ। ਪੋਸਟਰ ਮੈਕਿੰਗ ਵਿੱਚੋਂ ਰਾਜਵਿੰਦਰ ਕੌਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਪਹਿਲਾ, ਸਿਮਰਨ ਕੌਰ ਸੈਂਟ ਸੌਲਜ਼ਰ ਈਲਾਇਟ ਕੋਨਵੈਂਟ ਸਕੂਲ ਚਵਿੰਡਾ ਦੇਵੀ ਦੂਜਾ ਅਤੇ ਹਰਤੇਜਬੀਰ ਕੌਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਤੀਜਾ ਸਥਾਨ ਹਾਸਿਲ ਕੀਤਾ। ਕੌਲਾਜ ਮੈਕਿੰਗ ਵਿੱਚ ਮਹਿਕਪ੍ਰੀਤ ਕੌਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਪਹਿਲਾ, ਦਪਿੰਦਰ ਕੌਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਦੂਜਾ ਅਤੇ ਜੈਸਮੀਨ ਕੌਰ ਸ਼੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਗੋਪਾਲਪੁਰਾ ਨੇ ਤੀਜਾ ਸਥਾਨ ਹਾਸਿਲ ਕੀਤਾ। ਕੁਇਜ਼ ਮੁਕਾਬਲੇ ਵਿੱਚੋਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਪਹਿਲਾ, ਸੈਂਟ ਸੋਲਜ਼ਰ ਈਲਾਇਟ ਕੌਨਵੈਂਟ ਸਕੂਲ ਚਵਿੰਡਾ ਦੇਵੀ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲੀ ਨੇ ਤੀਜਾ ਸਥਾਨ ਹਾਸਿਲ ਕੀਤਾ। ਭਾਸ਼ਣ ਪ੍ਰਤੀਯੋਗਤਾ ਵਿੱਚੋਂ ਸ਼ਰਨਜੀਤ ਸੈਂਟ ਸੌਲਜ਼ਰ ਕੌਨਵੈਂਟ ਸਕੂਲ ਚਵਿੰਡਾ ਦੇਵੀ ਨੇ ਪਹਿਲਾ ਅਤੇ ਅਰਸ਼ਦੀਪ ਸਿੰਘ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਦੂਜਾ ਸਥਾਨ ਹਾਸਿਲ ਕੀਤਾ।
ਸੈਮੀਨਾਰ ਦੇ ਅੰਤ ਵਿੱਚ ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਅਤੇ ਮੁੱਖ ਮਹਿਮਾਨ ਡਾ. ਮਨਪ੍ਰੀਤ ਸਿੰਘ ਭੱਟੀ ਦੁਆਰਾ ਜੇਤੂ ਰਹੇ ਵਿਦਿਆਰਥੀਆਂ ਨੂੰ ਮੇਡਲ, ਟਰਾਫੀਆਂ ਅਤੇ ਸਰਟੀਫਿਕੇਟ ਭੇਂਟ ਕੀਤੇ ਗਏ।ਪ੍ਰਿੰਸੀਪਲ ਸਾਹਿਬ ਨੇ ਮੁੱਖ ਮਹਿਮਾਨ, ਸਮੂਹ ਸਕੂਲਾਂ ਤੋਂ ਆਏ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਜੱਜਾਂ ਦੀ ਭੁਮਿਕਾ ਡਾ. ਮਨਪ੍ਰੀਤ ਸਿੰਘ ਭੱਟੀ, ਪ੍ਰੋ. ਅੰਜਨਾ ਅਤੇ ਮੈਡਮ ਪਰਮਿੰਦਰ ਕੌਰ ਨੇ ਨਿਭਾਈ। ਇਸ ਸੈਮੀਨਾਰ ਵਿੱਚ ਸਮੂਹ ਸਾਇੰਸ ਵਿਭਾਗ ਦੇ ਅਧਿਆਪਕ ਵੀ ਮੌਜੂਦ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media