Thursday, July 23, 2026

ਤਨਮਨਜੀਤ ਸਿੰਘ ਢੇਸੀ ਦੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

PUNJ1402201912ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਯੂਰਪ ਦੇ ਪਹਿਲੇ ਸਿੱਖ ਐਮ.ਪੀ ਤਨਮਨਜੀਤ ਸਿੰਘ ਢੇਸੀ ਦੀ ਸੁਪੱਤਨੀ ਮਨਵੀਨ ਕੌਰ ਪਰਿਵਾਰਕ ਮੈਂਬਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਬੀਬੀ ਮਨਵੀਨ ਕੌਰ ਢੇਸੀ ਅਤੇ ਪਰਿਵਾਰਕ ਮੈਂਬਰਾਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਵੀ ਸਰਵਨ ਕੀਤਾ।ਉਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸਿਮਰਜੀਤ ਸਿੰਘ ਮੀਤ ਸਕੱਤਰ ਤੇ ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ ਅਤੇ ਹੋਰ ਮੌਜੂਦ ਸਨ।
 

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …

Leave a Reply