Thursday, September 24, 2026

ਖ਼ਾਲਸਾ ਕਾਲਜ ਨਰਸਿੰਗ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ PUNJ1402201922ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਨਾਨਕ ਸਾਹਿਬ ਜੀ ਦਾ ਜੀਵਨ ਅਤੇ ਵਿਚਾਰਧਾਰਾ’ ਵਿਸ਼ੇ ’ਤੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸੈਕਟਰੀ ਰਜਿੰਦਰ ਮੋਹਨ ਸਿੰਘ ਛੀਨਾ ਦੀ ਸਰਪ੍ਰਸਤੀ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਡਾ. ਰੂਪ ਸਿੰਘ, ਮੁੱਖ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਤੌਰ ਮੁੱਖ ਮਹਿਮਾਨ ਹਾਜ਼ਰੀ ਭਰੀ।ਡਾ: ਰੂਪ ਸਿੰਘ ਨੇ ਕਾਲਜ ਪ੍ਰਬੰਧਕਾਂ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਆਗਮਨ ਪੁਰਬ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਦੁਨਿਆਵੀ ਵਿਦਿਆ ਦੇ ਨਾਲ ਨਾਲ ਧਾਰਮਿਕ ਕਦਰਾਂ ਕੀਮਤਾਂ ਤੋਂ ਵੀ ਨੌਜਵਾਨ ਪੀੜੀ ਨੂੰ ਜਾਣੂ ਕਰਾਉਣਾ ਸਾਡਾ ਸਭ ਦਾ ਫਰਜ਼ ਹੈ ਅਤੇ ਖ਼ਾਲਸਾ ਕਾਲਜ ਇਹ ਫਰਜ਼ ਭਲੀ-ਭਾਂਤ ਨਿਭਾ ਰਿਹਾ ਹੈ।ਵਿਦਿਆਰਥੀਆਂ ਨੂੰ ਵੀ ਉਨ੍ਹਾਂ ਨੇ ਵੱਧ ਚੜ੍ਹ ਕੇ ਇਹਨਾਂ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਕਿਹਾ।
PUNJ1402201923ਇਸ ਤੋਂ ਇਲਾਵਾ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾ: ਸੁਖਪ੍ਰੀਤ ਸਿੰਘ ਉਦੋਕੇ, ਡਾ: ਇੰਦਰਜੀਤ ਸਿੰਘ ਗੋਗੋਆਣੀ ਅਤੇ ਭਾਈ ਗੁਰਬਿੰਦਰ ਸਿੰਘ ਸਰਹਾਲੀ ਸੈਮੀਨਾਰ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਉਚਾਰਨ ਕੀਤੇ ਗਏ ਸ਼ਬਦ ‘ਗਗਨ ਮੈ ਥਾਲ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ’ ਦਾ ਗਾਇਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਨੀਲਮ ਹੰਸ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ।ਕਾਲਜ ਲੈਕਚਰਾਰ ਸਰਦਾਰਨੀ ਯਸ਼ਪ੍ਰੀਤ ਕੌਰਨੇ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਕਾਲਜ ਪਿਛਲੇ 125 ਸਾਲਾਂ ਤੋਂ ਵਿਦਿਆਰਥੀਆਂ ਨੂੰ ਗਿਆਨ ਰੂਪੀ ਚਾਨਣ ਵੰਡ ਰਿਹਾ ਹੈ ਅਤੇ ਸਟੇਜ ਦਾ ਸੰਚਾਲਨ ਵੀ ਉਹਨਾਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ।ਡਾ. ਸੁਖਪ੍ਰੀਤ ਸਿੰਘ ਉਦੋਕੇ ਨੇ ਵੱਖ-ਵੱਖ ਇਤਿਹਾਸਕ ਸਰੋਤਾਂ ਦੇ ਨਜ਼ਰੀਏ ਤੋਂ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥੀਆਂ ਨੂੰ ਦੱਸਿਆ।
ਸੈਮੀਨਾਰ ਮੌਕੇ ਬੀਬੀ ਕਿਰਨਜੋਤ ਕੌਰ ਨੇ ਗੁਰੂ ਨਾਨਕ ਸਾਹਿਬ ਜੀ ਦੀਆਂ ਸਿਖਿਆਵਾਂ ਦੀ ਗੱਲ ਕਰਦਿਆਂ ਗੁਰਬਾਣੀ ਅਤੇ ਸਿੱਖ ਧਰਮ ’ਚ ਔਰਤ ਦੇ ਸਨਮਾਨ ਅਤੇ ਸਥਾਨ ਬਾਰੇ ਦੱਸਿਆ।ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਅੱਜ ਦੀ ਔਰਤ ਨੂੰ ਸਵੈਮਾਣ ਨਾਲ ਜ਼ਿੰਦਗੀ ਜਿਊਂਦਿਆਂ ਆਪਣੇ ਹੱਕਾਂ ਅਤੇ ਇੱਜ਼ਤ ਦੀ ਰਾਖੀ ਆਪ ਕਰਨੀ ਚਾਹੀਦੀ ਹੈ ਅਤੇ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।
    ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਨਾਨਕ ਬਾਣੀ ਆਸਾ ਦੀ ਵਾਰ ਦੇ ਸੰਦੇਸ਼ ਬਾਰੇ ਦੱਸਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਹਰ ਤਰਾਂ ਦੇ ਵਹਿਮ-ਭਰਮ ਅਤੇ ਕਰਮ-ਕਾਂਡਾਂ ਦਾ ਵਿਰੋਧ ਕੀਤਾ ਹੈ।ਉਨ੍ਹਾਂ ਬੱਚਿਆਂ ਨੂੰ ਬੇਲੋੜੇ ਵਿਚਾਰਾਂ ਤੋਂ ਗੁਰੇਜ਼ ਕਰਕੇ ਸਿੱਖ ਆਸ਼ੇ ਅਨੁਸਾਰ ਸਾਧਾਰਨ ਜ਼ਿੰਦਗੀ ਜਿਉਣ ਲਈ ਪ੍ਰੇਰਿਆ।ਭਾਈ ਗੁਰਬਿੰਦਰ ਸਿੰਘ ਸਰਹਾਲੀ ਨੇ ਗੁਰੂ ਨਾਨਕ ਸਾਹਿਬ ਉਪਦੇਸ਼ਾਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਉੱਤੇ ਚਾਨਣਾ ਪਾਇਆ। ਉਨ੍ਹਾਂ ਗੁਰਬਾਣੀ ਵਿੱਚ ਕਿਰਤ ਦੇ ਸੰਕਲਪ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਉਮਰ ਭਰ ਨੇਕ ਕਿਰਤ ਕਰਨ ਦੀ ਸਿੱਖਿਆ ਦਿੱਤੀ।
    ਕੌਂਸਲ ਦੇ ਸੀਨੀਅਰ ਮੈਂਬਰ ਸੁਖਦੇਵ ਸਿੰਘ ਅਬਦਾਲ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਾਲਜ ਪ੍ਰਬੰਧਕਾਂ ਨੂੰ ਸੈਮੀਨਾਰ ਦੀ ਕਾਮਯਾਬੀ ਦੀ ਵਧਾਈ ਦਿੱਤੀ।ਇਸ ਮੌਕੇ ਡਾ: ਹਰਪ੍ਰੀਤ ਕੌਰ, ਪ੍ਰਿੰਸੀਪਲ, ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਡਾ: ਮੋਨਿਕਾ ਡੋਗਰਾ, ਵਾਇਸ ਪ੍ਰਿੰਸੀਪਲ, ਖ਼ਾਲਸਾ ਕਾਲਜ ਆਫ ਨਰਸਿੰਗ, ਡਾ: ਸੁਖਦੇਵ ਸਿੰਘ, ਲੈਕਚਰਾਰ ਖ਼ਾਲਸਾ ਕਾਲਜ ਆਫ ਵੈਟਰਨਰੀ ਨੇ ਵੀ ਹਾਜ਼ਰੀ ਭਰੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply