Monday, July 6, 2026

ਜਿਲ੍ਹਾ ਪਠਾਨਕੋਟ `ਚ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਵੰਡੇ ਜਾਣਗੇ 3962 ਦੇ ਕਰੀਬ ਸਾਈਕਲ

 ਸਰਕਾਰੀ ਸਕੂਲਾਂ `ਚ ਮਾਈ ਭਾਗੋ ਸਕੀਮ ਤਹਿਤ ਵੰਡੇ ਜਾਣਗੇ 1 ਲੱਖ 38 ਹਜ਼ਾਰ ਸਾਈਕਲ – ਰਾਮਵੀਰ
ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਰੇ ਸਕੂਲਾਂ ਵਿੱਚ +1 ਅਤੇ +2 ਦੀਆਂ ਲੜਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ 1 ਲੱਖ 38 Ramvir DCਹਜ਼ਾਰ ਸਾਈਕਲ ਵੰਡੇ ਜਾਣਗੇ ਅਤੇ ਜਿਲ੍ਹਾ ਪਠਾਨਕੋਟ ਵਿੱਚ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ 3962 ਦੇ ਕਰੀਬ ਸਾਈਕਲ ਵੰਡੇ ਜਾਣੇ ਹਨ ਅਤੇ ਇਨ੍ਹਾਂ ਵਿੱਚੋਂ ਕਰੀਬ 1700-1800 ਵਿਦਿਆਰਥਣਾਂ ਨੂੰ ਸਾਇਕਲਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
 ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਲੜਕੀਆਂ ਨੂੰ ਘਰ ਤੋਂ ਦੂਰ ਪੜ੍ਹਣ ਜਾਣ ਲਈ ਮੁਸ਼ਕਲ ਪੇਸ਼ ਆਉਣ ਦੇ ਨਾਲ ਆਪਣੀ ਪੜ੍ਹਾਈ ਨੂੰ ਵਿਚਾਲੇ ਹੀ ਛੱਡ ਜਾਂਦੀਆਂ ਸਨ।ਉਨ੍ਹਾਂ ਕਿਹਾ ਕਿ ਲੜਕੀਆਂ ਦੀ ਪੜ੍ਹਾਈ ਵਿੱਚ ਖੜੋਤ ਨਾ ਆਉਣ ਦੇ ਮੰਤਵ ਨਾਲ ਮਾਈ ਭਾਗੋ ਸਕੀਮ ਤਹਿਤ ਪਜਾਬ ਸਰਕਾਰ ਵੱਲੋਂ ਸਾਈਕਲਾਂ ਦੀ ਵੰਡ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਿਹਤ ਅਤੇ ਸਿੱਖਿਆ ਪ੍ਰਤੀ ਬਹੁਤ ਗੰਭੀਰ ਹੈ ਕਿਉਂਕਿ ਜੇਕਰ ਬੱਚਿਆਂ ਦੀ ਸਿਹਤ ਠੀਕ ਹੋਵੇਗੀ ਤਾਂ ਹੀ ਉਹ ਸਿੱਖਿਆ ਪ੍ਰਾਪਤ ਕਰ ਸਕਣਗੇ।ਇਸੇ ਹੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਚਲਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਇਕਲਾਂ ਦੀ ਵੰਡ ਵੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ ਹੈ ਕਿ ਸੂਬੇ ਦੀ ਹਰ ਬੱਚੀ ਸਿੱਖਿਅਤ ਹੋਵੇ ਅਤੇ ਇਸ ਉਦੇਸ ਨਾਲ ਹੀ ਸਾਇਕਲਾਂ ਦੀ ਵੰਡ ਕੀਤੀ ਜਾ ਰਹੀ ਹੈ ਕਿ ਬੱਚੀਆਂ ਨੂੰ ਸਕੂਲ ਆਉਂਣ ਜਾਣ ਦੀ ਕਿਸੇ ਤਰ੍ਹਾ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਜਿਨ੍ਹਾਂ +1 ਅਤੇ +2 ਦੀਆਂ ਲੜਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਇਕਲਾਂ ਦੀ ਵੰਡ ਨਹੀਂ ਹੋਈ ਹੈ ਉਨ੍ਹਾਂ ਨੂੰ ਵੀ ਜਲਦੀ ਸਾਇਕਲਾਂ ਦੀ ਵੰਡ ਕੀਤੀ ਜਾਵੇਗੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply