ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ
ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਨੌਵੀਂ ਬੁਢਲਾਡਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਇਹ ਯਾਤਰਾ ਦਾਤੇਵਾਸ, ਦਿਆਲਪੁਰਾ ਕਾਹਨਗੜ੍ਹ, ਬਖਸ਼ੀਵਾਲਾ, ਚੋਟੀਆਂ, ਕੈਚੀਆਂ, ਅਲੀ ਸ਼ੇਰ ਨਗਰਾਂ ਤੋਂ ਹੁੰਦੀ ਹੋਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਗਾਗਾ ਵਿਖੇ ਰਾਤ ਦਾ ਵਿਸ਼ਰਾਮ ਕਰੇਗੀ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ।ਗੁਰੂ ਨਾਨਕ ਕਾਲਜ ਬੁਢਲਾਡਾ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਬੱਲ ਸਮੇਤ ਕਾਲਜ ਸਟਾਫ਼ ਅਤੇ ਬੱਚਿਆਂ ਵੱਲੋਂ ਸ਼ਬਦ ਗੁਰੂ ਯਾਤਰਾ ਦਾ ਸਵਾਗਤ ਕਰਦਿਆਂ ਸੰਗਤ ਲਈ ਲੰਗਰ ਲਗਾਇਆ ਗਿਆ।
ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ, ਗੁਰਮੇਲ ਸਿੰਘ ਫਫੜੇ, ਬੀਬੀ ਜਸਵੀਰ ਕੌਰ ਆਦਿ ਮੌਜੂਦ ਸਨ।ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਕਰਨ ਸਿੰਘ, ਸੁਪਰਵਾਈਜ਼ਰ ਸਤਵਿੰਦਰ ਸਿੰਘ, ਗੁਰਦੁਆਰਾ ਇੰਸਪੈਕਟਰ ਦੀਵਾਨ ਸਿੰਘ, ਲਖਵੀਰ ਸਿੰਘ, ਗੁਰਤੇਜ ਸਿੰਘ ਤੇ ਗੁਰਵਿੰਦਰ ਸਿੰਘ, ਪ੍ਰਚਾਰਕ ਭਾਈ ਲੱਖਾ ਸਿੰਘ ਦਾਤੇਵਾਸ ਤੇ ਭਾਈ ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media