Wednesday, March 4, 2026

ਪੁਲਿਸ ’ਚ ਨਵੇਂ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ਸਿਖਲਾਈ ’ਤੇ ਹੋਵੇਗਾ ਵਿਚਾਰ ਕੀਤਾ -ਸਿਹਤ ਮੰਤਰੀ

Braham Mohindraਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਵੀਰਵਾਰ ਨੂੰ ਵਿਧਾਨ ਸਭਾ ’ਚ ਇਹ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਵਿੱਚ ਨਵੀਂ ਭਰਤੀ ਵਾਲੇ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ਸਿਖਲਾਈ ਦੇਣ ਸਬੰਧੀ ਸਰਕਾਰ ਵੱਲੋਂ ਵਿਚਾਰ ਕੀਤਾ ਜਾਵੇਗਾ ਤਾਂ ਜੋ ਇਹ ਮੁਲਾਜ਼ਮ ਹਰ ਮੌਕੇ ਆਪਣੀ ਡਿਊਟੀ ਨੂੰ ਹੋਰ ਵੀ ਸੁਚੱਜੇ ਅਤੇ ਅਸਰਦਾਰ ਢੰਗ ਨਾਲ ਨਿਭਾਅ ਸਕਣ।
ਕੈਬਨਿਟ ਮੰਤਰੀ ਨੇ ਇਹ ਭਰੋਸਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਜਿਨ੍ਹਾਂ ਨੂੰ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਵੱਲੋਂ ਧਿਆਨ ਦਿਵਾਊ ਮਤੇ ਦਾ ਜਵਾਬ ਦੇਣ ਲਈ ਅਧਿਕਾਰਤ ਕੀਤਾ ਗਿਆ ਸੀ। ਵਿਧਾਇਕ ਸ੍ਰੀ ਅਗਨੀਹੋਤਰੀ ਨੇ ਆਪਣੇ ਮਤੇ ਵਿੱਚ ਪੁਲਿਸ ਟ੍ਰੇਨਿੰਗ ਸੈਂਟਰ, ਜਹਾਨ ਖੇਲ੍ਹਾਂ, ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਨਵੇਂ ਭਰਤੀ ਮੁਲਾਜ਼ਮਾਂ ਨੂੰ ਵਾਹਨ ਚਲਾਉਣ ਦੀ ਸਿਖਲਾਈ ਨਾ ਹੋਣ ਬਾਰੇ ਗੱਲ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜੇਕਰ ਚਾਰ ਪਹੀਆ ਵਾਹਨ ਡਰਾਇਵਿੰਗ ਸਿਖਲਾਈ ਪ੍ਰੋਗਰਾਮ ਮੁਢਲੇ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾਂਦਾ ਹੈ ਤਾਂ ਲੋੜੀਂਦਾ ਸਾਜ਼ੋ-ਸਮਾਨ, ਸਿਖਲਾਈ ਅਮਲਾ ਅਤੇ ਸਿਖਲਾਈ ਦਾ ਸਮਾਂ ਵੀ ਵਧਾਉਣਾ ਪਵੇਗਾ ਜਿਸ ਦੀ ਸੰਭਾਵਨਾ ਸਰਕਾਰ ਵੱਲੋਂ ਘੋਖੀ ਜਾ ਰਹੀ ਹੈ।
ਮੰਤਰੀ ਨੇ ਸਦਨ ਨੂੰ ਦੱਸਿਆ ਪੁਲਿਸ ਰਿਕਰੂਟਸ ਟ੍ਰੇਨਿੰਗ ਸੈਂਟਰ, ਜਹਾਨਖੇਲ੍ਹਾਂ, ਹੁਸ਼ਿਆਰਪੁਰ, ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ, ਇੰਟੈਲੀਜੈਂਸ, ਆਈ.ਟੀ.ਐਂਡ ਟੀ ਅਤੇ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਦੇ ਨਵੇਂ ਭਰਤੀ ਹੋਏ ਸਿਪਾਹੀਆਂ ਨੂੰ ਮੁਢਲੀ ਸਿਖਲਾਈ ਪ੍ਰਦਾਨ ਕਰ ਰਿਹਾ ਹੈ। ਮੁਢਲੀ ਸਿਖਲਾਈ ਕੋਰਸ ਦਾ ਸਮਾਂ 9 ਮਹੀਨੇ ਹੈ।ਇਸ ਸਿਖਲਾਈ ਦੌਰਾਨ ਜ਼ਿਲ੍ਹਾ ਪੁਲਿਸ ਕਾਡਰ ਦੇ ਨਵੇਂ ਭਰਤੀ ਹੋਏ ਸਿਪਾਹੀਆਂ ਨੂੰ 50 ਫੀਸਦੀ ਆਊਟਡੋਰ ਅਤੇ 50 ਫੀਸਦੀ ਇੰਨਡੋਰ ਸਿਖਲਾਈ ਨਿਰਧਾਰਿਤ ਪਾਠਕ੍ਰਮ ਅਨੁਸਾਰ ਦਿੱਤੀ ਜਾਂਦੀ ਹੈ।ਦੋ-ਪਹੀਆ ਵਾਹਨ ਡਰਾਇਵਿੰਗ ਸਿਖਲਾਈ ਦਾ ਉਪਬੰਧ ਪਹਿਲਾਂ ਹੀ ਮੁਢਲੇ ਸਿਖਲਾਈ ਪਾਠਕ੍ਰਮ ਵਿੱਚ ਮੌਜੂਦ ਹੈ। ਜਿਹੜੇ ਰਿਕਰੂਟਸ ਦੋ-ਪਹੀਆ ਵਾਹਨ ਡਰਾਇਵਿੰਗ ਨਹੀਂ ਜਾਣਦੇ, ਉਨ੍ਹਾਂ ਨੂੰ ਪਾਠਕ੍ਰਮ ਦੌਰਾਨ ਲੋੜੀਂਦੀ ਡਰਾਇਵਿੰਗ ਸਿਖਲਾਈ ਦਿੱਤੀ ਜਾਂਦੀ ਹੈ।ਮੰਤਰੀ ਨੇ ਦੱਸਿਆ ਕਿ ਹਾਲ ਦੀ ਘੜੀ ਚਾਰ ਪਹੀਆ ਵਾਹਨ ਡਰਾਇਵਿੰਗ ਲਾਇਸੰਸ ਦੀ ਨੌਕਰੀ ਲਈ ਜ਼ਰੂਰਤ ਨਹੀਂ ਹੈ।ਇਸ ਤੋਂ ਇਲਾਵਾ ਚਾਰ ਪਹੀਆ ਵਾਹਨ ਡਰਾਇਵਿੰਗ ਦੀ ਸਿਖਲਾਈ ਲਈ ਪੁਲਿਸ ਰਿਕਰੂਟਸ ਟ੍ਰੇਨਿੰਗ ਸੈਂਟਰ ਵਿਖੇ ਡਰਾਇਵਿੰਗ ਟਰੈਕਸ, ਉਪਕਰਨ ਅਤੇ ਵਾਹਨ ਉਪਲਬਧ ਨਹੀਂ ਹਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply