Thursday, November 12, 2026

ਪੰਜਾਬ ਦੇ ਮੁੱਖ ਮੰਤਰੀ ਵਲੋਂ ਪੁਲਵਾਮਾ `ਚ ਸੂਬੇ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਤੇ 12-12 ਲੱਖ ਵਿੱਤੀ ਸਹਾਇਤਾ ਦਾ ਐਲਾਨ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਤ ਸੀ.ਆਰ.ਪੀ.ਐਫ ਦੇ PUNJ1502201901ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਇਨ੍ਹਾਂ ਜਵਾਨਾਂ ਦਾ ਭਲਕੇ ਪੂਰੇ ਸਰਕਾਰੀ ਸਨਮਾਨ ਨਾਲ ਸੰਸਕਾਰ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਇਸ ਘਿਨਾਉਣੇ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਨਾਲ ਇੱਕਮੁੱਠਤਾ ਪ੍ਰਗਟ ਕੀਤੀ ਹੈ।ਪੁਲਵਾਮਾ ਵਿਖੇ ਸੁਰੱਖਿਆ ਫੋਰਸ ’ਤੇ ਹੋਏ ਕਾਇਰਤਾਪੂਰਨ ਹਮਲੇ ਵਿੱਚ 41 ਜਵਾਨਾਂ ਨੇ ਆਪਣੇ ਪ੍ਰਾਣ ਗਵਾਏ ਹਨ।ਜਿਨ੍ਹਾਂ ਵਿੱਚ ਪੰਜਾਬ ਦੇ ਕੁਲਵਿੰਦਰ ਸਿੰਘ ਰੂਪਨਗਰ ਜ਼ਿਲ੍ਹਾ, ਸੁਖਵਿੰਦਰ ਸਿੰਘ ਤਰਨਤਾਰਨ, ਜੈਮਲ ਸਿੰਘ ਮੋਗਾ ਅਤੇ ਮਨਜਿੰਦਰ ਸਿੰਘ ਦੀਨਾ ਨਗਰ (ਗੁਰਦਾਸਪਰ) ਸ਼ਾਮਲ ਹਨ।
ਇਸ ਸੰਕਟ ਦੀ ਘੜੀ ਆਪਣੀ ਸਰਕਾਰ ਵੱਲੋਂ ਦੁਖੀ ਪਰਿਵਾਰਾਂ ਨੂੰ ਪੂਰਾ ਸਮਰਥਣ ਦੇਣ ਦਾ ਭਰੋਸਾ ਦਿਵਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਇਨ੍ਹਾਂ ਪਰਿਵਾਰਾਂ ਦੇ ਨਾਲ ਹਨ।ਮਾਨਵਤਾ ਵਿਰੁੱਧ ਇਹ ਘਿਨਾਉਣਾ ਅਪਰਾਧ ਕਰਨ ਵਾਲਿਆਂ ਵਿਰੁੱਧ ਸਖਤ ਜਵਾਬੀ ਕਾਰਵਾਈ ਕਰਨ ਲਈ ਆਪਣੀ ਮੰਗ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਬਹਾਦਰ ਸਪੂਤਾਂ ਦਾ ਬਲਿਦਾਨ ਅਜਾਈਂ ਨਹੀਂ ਜਾਵੇਗਾ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …

Leave a Reply