Wednesday, August 12, 2026

ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ Punjab Govtਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਹੀਦਾਂ ਦੇ ਜੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸ਼ਹੀਦਾਂ ਦੇ ਅੰਤਿਮ ਸੰਸਕਾਰ ਮੌਕੇ ‘ਗਾਰਡ ਆਫ਼ ਆਨਰ’ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਇਨ੍ਹਾਂ ਸ਼ਹੀਦਾਂ ਵਿੱਚ ਧਰਮਕੋਟ, ਜ਼ਿਲ੍ਹਾ ਮੋਗਾ ਤੋਂ ਐਚ.ਸੀ/ਡੀ.ਵੀ.ਆਰ ਜੈਮਲ ਸਿੰਘ, ਤਹਿਸੀਲ ਪੱਟੀ, ਜ਼ਿਲ੍ਹਾ ਤਰਨ ਤਾਰਨ ਤੋਂ ਸੀ.ਟੀ./ਜੀ.ਡੀ. ਸੁਖਜਿੰਦਰ ਸਿੰਘ, ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਤੋਂ ਸੀ.ਟੀ/ਡਬਲਿਊ.ਸੀ ਮਨਿੰਦਰ ਸਿੰਘ ਅੱਤਰੀ ਅਤੇ ਤਹਿਸੀਲ ਆਨੰਦਪੁਰ ਸਾਹਿਬ, ਜ਼ਿਲ੍ਹਾ ਰੋਪੜ ਤੋਂ ਸੀ.ਟੀ./ਜੀ.ਡੀ ਕੁਲਵਿੰਦਰ ਸਿੰਘ ਸ਼ਾਮਲ ਹਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply