Friday, April 10, 2026

ਪੰਜਾਬ ਦੇ ਤਿੰਨ ਸਮਾਰਟ ਸ਼ਹਿਰਾਂ ਦੇ ਸਾਰੇ ਸਰਕਾਰੀ ਸਕੂਲ ਬਣਨਗੇ ਸਮਾਰਟ – ਸੋਨੀ

ਇਕ ਹਫ਼ਤੇ `ਚ ਵਿਦਿਆਰਥੀਆਂ ਨੂੰ ਵੰਡੀਆਂ ਜਾਣਗੀਆਂ ਵਰਦੀਆਂ
ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀ ਸਿੱਖਿਆ ਦੇਣ ਦੇ ਮਕਸਦ ਨਾਲ OP Soniਸਿੱਖਿਆ ਵਿਭਾਗ ਨੇ ਪੰਜਾਬ ਦੇ ਤਿੰਨੇ ਸਮਾਰਟ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਇਹ ਖੁਲਾਸਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਇਸ ਮੰਤਵ ਲਈ ਤਿੰਨੇ ਜ਼ਿਲਿਆਂ ਦੇ ਜ਼ਿਲਾ ਸਿੱਖਿਆ ਅਫ਼ਸਰਾਂ (ਡੀ.ਈ.ਓਜ਼) ਨੂੰ ਤਕਰੀਬਨ 20 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਉਤੇ ਕੰਮ ਛੇਤੀ ਸ਼ੁਰੂ ਹੋਵੇਗਾ।ਇਨਾਂ ਸਕੂਲਾਂ ਨੂੰ ਲੈਪਟਾਪ, ਮਲਟੀਮੀਡੀਆ ਪ੍ਰਾਜੈਕਟਰਾਂ ਤੇ ਤੇਜ਼ ਰਫ਼ਤਾਰ ਇੰਟਰਨੈਟ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਅਧਿਆਪਨ ਤੇ ਸਿੱਖਣ ਦੀ ਪ੍ਰਕਿਰਿਆ ਨੂੰ ਸੁਖਾਲੀ ਤੇ ਵੱਧ ਪ੍ਰਭਾਵਸ਼ਾਲੀ ਬਣਾਇਆ ਜਾਵੇ।ਉਨਾਂ ਹੋਰ ਕਿਹਾ ਕਿ ਇਨਾਂ ਸਕੂਲਾਂ ਵਿੱਚ ਸਮਾਰਟ ਕਲਾਸ ਰੂਮਾਂ ਤੋਂ ਇਲਾਵਾ ਛੱਤਾਂ `ਤੇ ਸੌਰ ਊਰਜਾ ਪਲਾਂਟ ਵੀ ਲਾਏ ਜਾਣਗੇ।ਉਨਾਂ ਇਹ ਵੀ ਐਲਾਨ ਕੀਤਾ ਕਿ ਵਿਭਾਗ ਨੇ ਵਿਦਿਆਰਥਣਾਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਮੁਹੱਈਆ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਲਈ 10 ਕਰੋੜ ਰੁਪਏ ਦੇ ਟੈਂਡਰ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਅਗਲੇ ਵਿੱਦਿਅਕ ਸੈਸ਼ਨ ਤੋਂ ਹਰੇਕ ਹਲਕੇ ਵਿੱਚ 10-10 ਮਾਡਲ ਸਕੂਲ ਬਣਾਏ ਜਾਣਗੇ।
ਸੋਨੀ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਵਰਦੀਆਂ ਲਈ 80 ਕਰੋੜ ਰੁਪਏ ਦੇ ਟੈਂਡਰ ਵੀ ਅਲਾਟ ਕੀਤੇ ਗਏ ਹਨ ਅਤੇ ਬੱਚਿਆਂ ਨੂੰ ਇਕ ਹਫ਼ਤੇ ਵਿੱਚ ਵਰਦੀਆਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।ਉਨਾਂ ਹੋਰ ਕਿਹਾ ਕਿ ਹੁਣ ਤੱਕ ਕੁੱਲ 2524 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ।ਇਸ ਸਮੁੱਚੀ ਕਵਾਇਦ ਦਾ ਮਕਸਦ ਮਿਆਰੀ ਸਿੱਖਿਆ ਦੇਣ ਲਈ ਸਿੱਖਿਆ ਪ੍ਰਣਾਲੀ ਨੂੰ ਸੁਚਾਰੂ ਬਣਾਉਣਾ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਵਿਭਾਗ ਦਾ ਸਭ ਤੋਂ ਅਹਿਮ ਪ੍ਰਾਜੈਕਟ ਹੈ, ਜਿਸ ਦਾ ਮਕਸਦ ਪੰਜਾਬ ਦੇ ਸਿੱਖਿਆ ਢਾਂਚੇ ਦਾ ਨਵੀਨੀਕਰਨ ਕਰਨਾ ਹੈ।ਉਨਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਵਧ-ਫੁੱਲ ਰਹੇ ਪ੍ਰਾਈਵੇਟ ਸਕੂਲ ਸੱਭਿਆਚਾਰ ਨੂੰ ਵੀ ਠੱਲ ਪਵੇਗੀ।ਉਨਾਂ ਕਿਹਾ ਕਿ ਇਨਾਂ ਸਮਾਰਟ ਸਕੂਲਾਂ ਵਿੱਚੋਂ ਨਿਕਲਣ ਵਾਲੇ ਵਿਦਿਆਰਥੀ ਇਸ ਮੁਕਾਬਲੇ ਦੇ ਯੁੱਗ ਵਿੱਚ ਕੋਈ ਵੀ ਪ੍ਰੀਖਿਆ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਣਗੇ।   

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply