ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਉਮੀਦ ਜ਼ਾਹਰ ਕੀਤੀ
ਕਿ ਇਸ ਹਮਲੇ ਦਾ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਹੀਂ ਪਵੇਗਾ ਅਤੇ ਉਨ੍ਹਾਂ ਨੇ ਵੀਜ਼ਾ ਮੁਕਤ ‘ਖੁੱਲ੍ਹੇ ਦਰਸ਼ਨ ਦੀਦਾਰੇ’ ਕਰਨ ਬਾਰੇ ਆਪਣੀ ਮੰਗ ਨੂੰ ਮੁੜ ਦੁਹਰਾਇਆ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਲਾਂਘਾ ਪੂਰੀ ਤਰ੍ਹਾਂ ਮਹਿਫੂਜ਼ ਹੋਵੇਗਾ, ਪਰ ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਜੇਕਰ ਦੋਵਾਂ ਮੁਲਕਾਂ ਦਰਮਿਆਨ ਅਮਨ-ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਅੱਗੇ ਵਧਾਉਣਾ ਹੈ ਤਾਂ ਇਸ ਲਈ ਪਾਕਿਸਤਾਨ ਨੂੰ ਆਪਣੇ ਰਵੱਈਏ ਵਿੱਚ ਤਬਦੀਲੀ ਲਿਆਉਣ ਦੀ ਲੋੜ ਹੈ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media