ਭੀਖੀ/ਮਾਨਸਾ, 15 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐਸ ਨੇ ਬਤੌਰ ਜ਼ਿਲ੍ਹਾ ਪੁਲਿਸ ਕਪਤਾਨ ਮਾਨਸਾ ਅਹੁੱਦਾ
ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਐਸ.ਐਸ.ਪੀ ਜਿਲ੍ਹਾ ਮੋਗਾ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਅਹੁੱਦਾ ਸੰਭਾਲਣ ਉਪਰੰਤ ਉਨਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਨਸ਼ਿਆਂ ਨੂੰ ਨਕੇਲ ਪਾਈ ਜਾਵੇਗੀ।ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਾਇਆ ਜਾਵੇਗਾ।ਇਸ ਮੌਕੇ ਮੇਜਰ ਸਿੰਘ, ਅਨਿਲ ਕੁਮਾਰ, ਕਰਨਵੀਰ ਸਿੰਘ, ਮਾਨਸਾ ਸਿਮਰਨਜੀਤ ਸਿੰਘ, ਬੁਢਲਾਡਾ ਜਸਪ੍ਰੀਤ ਸਿੰਘ, ਸਰਦੂਲਗੜ੍ਹ ਸੰਜੀਵ ਗੋਇਲ ਹਾਜ਼ਰ ਸਨ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media