Tuesday, May 21, 2024

ਕੈਪਟਨ ਅਤੇ ਬਾਦਲ ਪਰਿਵਾਰ ਇੱਕੋ ਸਿੱਕੇ ਦੇ ਦੋ ਪਹਿਲੂ – ਬ੍ਰਹਮਪੁਰਾ

ਤਰਨ ਤਾਰਨ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ PUNJ1502201908ਅੱਜ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਵਿਖੇ ਸਮੱਰਥਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਵਲੋਂ ਕੀਤੇ ਮਾੜੇ ਕੰਮਾਂ ਨਾਲ ਪਵਿੱਤਰ ਅਕਾਲੀ ਦਲ ਨੂੰ ਤਬਾਹ ਕਰਨ ਦੇ ਦੋਸ਼ ਲਗਾਏ।ਟਕਸਾਲੀਆਂ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਖੇਮਕਰਨ ਤੋਂ ਭਰਵਾਂ ਹੁੰਗਾਰਾ ਮਿਲਿਆ ਜਦ ਵਿਰਸਾ ਸਿੰਘ ਵਲਟੋਹਾ ਦੇ ਸਭ ਤੋਂ ਨੇੜਲੇ ਸਾਥੀ ਰਹੇ ਦਲਜੀਤ ਸਿੰਘ ਗਿੱਲ ਅਮਰਕੋਟ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋਏ।
 ਇਸ ਇਕੱਠ ਨੂੰ ਸੰਬੋਧਨ ਕਰਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੋਹਾਂ ਜੀਜੇ-ਸਾਲੇ ਦੀ ਜੋੜੀ ਨੇ ਅਕਾਲੀ ਦਲ ਦੇ ਸ਼ਾਨਦਾਰ ਇਤਿਹਾਸ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਮਿੱਟੀ ਵਿਚ ਰੋਲ ਕੇ ਰੱਖ ਦਿੱਤਾ ਹੈ।ਉਨ੍ਹਾਂ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ “ਪਖੰਡੀ ਸਾਧ” ਨੂੰ ਮਾਫ਼ ਕਰਨ ਨਾਲ ਸਮੁੱਚੇ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਹੈ।ਬਹਿਬਲ ਕਲਾਂ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦੀਆਂ ਘਟਨਾਵਾਂ ਅਤੇ ਦੋ ਨਿਹੱਥੇ ਸਿੰਘਾਂ ਤੇ ਗੋਲੀਆਂ ਚਲਾ ਕੇ ਹੋਈ ਮੌਤ ਲਈ ਸਿਰਫ਼ ਤਾਂ ਸਿਰਫ਼ ਬਾਦਲ ਪਰਿਵਾਰ ਹੀ ਜਿੰਮੇਵਾਰ ਹੈ।ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਜਾਣ ਦੇ ਦੋਸ਼ ਲਗਾਏ ਜੋ ਕਿ ਕਿਸੇ ਵੀ ਸੱਤਾਧਾਰੀ ਪਾਰਟੀ ਲਈ ਬਹੁਤ ਮੰਦਭਾਗੀ ਗੱਲ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਬਹਿਬਲ ਕਲਾਂ ਤੇ ਬਰਗਾੜੀ ਦੀ ਗੋਲੀਬਾਰੀ ਦੀ ਘਟਨਾ ਵਿੱਚ ਬਾਦਲ ਪਰਿਵਾਰ ਨੂੰ ਜਾਣਬੁੱਝ ਕੇ ਬਚਾਅ ਰਹੇ ਹਨ ਜੋ ਕਿ ਸਿੱਖ ਕੌਮ ਨਾਲ ਖਿਲਵਾੜ ਹੈ।ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਦਲ ਪਰਿਵਾਰ ਨੂੰ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਅਤੇ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਲਈ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ।
ਇਸ ਮੌਕੇ ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਲਜੀਤ ਸਿੰਘ ਗਿੱਲ ਅਮਰਕੋਟ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਹਲਕਾ ਖੇਮਕਰਨ ਦਾ ਇੰਚਾਰਜ ਨਿਯੁੱਕਤ ਕੀਤਾ।ਇਸ ਇਕੱਠ ਨੂੰ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ, ਜਨਰਲ ਸਕੱਤਰ ਮਨਮੋਹਨ ਸਿੰਘ ਸਠਿਆਲਾ, ਸਾਬਕਾ ਵਿਧਾਇਕਾਂ ਅਮਰਪਾਲ ਸਿੰਘ ਬੋਨੀ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਸੰਬੋਧਨ ਕੀਤਾ।
 

Check Also

23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ …

Leave a Reply