ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਕੱਲ੍ਹ ਜੰਮੂ-ਕਸ਼ਮੀਰ-ਸ਼੍ਰੀਨਗਰ ਦੇ ਮੁੱਖ ਮਾਰਗ ਉਤੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਅੱਖਾਂ ਵਿੱਚ ਹੰਝੂ ਭਰ ਕੇ ਬੜੀ ਮਾਸੂਮੀਅਤ ਨਾਲ ਦੇਸ਼ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਡਾ. ਨੀਰਾ ਸ਼ਰਮਾ ਨੇ ਦੁੱਖੀ ਮਨ ਨਾਲ ਕਿਹਾ ਕਿ ਉਹਨਾਂ ਜਵਾਨਾਂ ਦੀ ਸ਼ਹੀਦੀ ਵਿਅਰਥ ਨਹੀਂ ਜਾਵੇਗੀ।ਉਹਨਾਂ ਨੇ ਕਿਹਾ ਕਿ ਰੱਬ ਮਹਾਨ ਦੇਸ਼ ਭਾਰਤ ਨੂੰ ਛੇਤੀ ਤੋਂ ਛੇਤੀ ਅੱਤਵਾਦ ਦੇ ਪ੍ਰਭਾਵ ਤੋਂ ਮੁਕਤ ਕਰੇ।ਇਸ ਮੌਕੇ ਸ਼੍ਰੀਮਤੀ ਅੰਜੂ ਗੁਪਤਾ, ਕੁਮਾਰੀ ਸ਼ਮਾ ਸ਼ਰਮਾ ਤੇ ਹੋਰ ਅਧਿਆਪਕ ਵੀ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …