Saturday, March 7, 2026

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਗਾਗਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 15 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ PUNJ1502201910ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਗੁਰਦੇਵ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪ੍ਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਇਹ ਯਾਤਰਾ ਪਿੰਡ ਗਾਗਾ, ਲਹਿਰਾ ਗਾਗਾ ਬਾਈਪਾਸ, ਲਹਿਰ ਖੁਰਦ ਓਵਰਬਰਿਜ ਰੋਡ, ਲਹਿਰ ਕਲਾਂ, ਬਲਰਾ, ਮੂਣਕ, ਦੇਹਲਾ ਸ਼ੀਹਾ, ਭੂਟਾਲ ਖੁਰਦ, ਢੀਂਡਸਾ, ਝਲੂਰ, ਕਾਲਬੰਨਜਾਰਾ, ਘੋੜੇਨਵ, ਰਾਮਗੜ੍ਹ ਸੰਧੂ, ਸੇਖੂਵਾਸ, ਭਾਈ ਕੀ ਪਸ਼ੋਰ, ਕੋਰੀਆਂ, ਰੋਗਲਾ, ਕੈਪਰ, ਦਿੜਬਾ ਤੋਂ ਹੁੰਦੀ ਹੋਈ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਿੜਬਾ ਵਿਖੇ ਰਾਤ ਦਾ ਵਿਸ਼ਰਾਮ ਕਰੇਗੀ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਭਲਵਾਨ, ਮੈਂਬਰ ਹਰਦੇਵ ਸਿੰਘ ਰੋਂਗਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਪ੍ਰੀਤਮਹਿੰਦਰ ਸਿੰਘ, ਬੀਬੀ ਜਸਪਾਲ ਕੌਰ, ਹਰਦੇਵ ਸਿੰਘ, ਗਿਆਨੀ ਨਰਿੰਦਰ ਸਿੰਘ, ਬੀਬੀ ਪਰਮਜੀਤ ਕੌਰ ਤੇ ਗੁਰਲਾਲ ਸਿੰਘ ਫ਼ਤਹਿਗੜ੍ਹ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਗੁਰਮੀਤ ਸਿੰਘ, ਸੁਪਰਵਾਈਜ਼ਰ ਮਨਵਿੰਦਰ ਸਿੰਘ, ਲਖਬੀਰ ਸਿੰਘ ਸਹਾਇਕ ਸੁਪਰਵਾਈਜ਼ਰ, ਸਤਿੰਦਰ ਸਿੰਘ ਸਹਾਇਕ ਸੁਪਰਵਾਈਜ਼ਰ, ਦੀਵਾਨ ਸਿੰਘ ਤੇ ਭੁਪਿੰਦਰ ਸਿੰਘ ਨਾਗੋਕੇ, ਪ੍ਰਚਾਰਕ ਭਾਈ ਲੱਖਾ ਸਿੰਘ ਦਾਤੇਵਾਸ, ਭਾਈ ਗੁਰਸੇਵਕ ਸਿੰਘ ਘਰਾਚੋਂ, ਢਾਡੀ ਜਥਾ ਭਾਈ ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply