Tuesday, April 30, 2024

ਪੁਲਵਾਮਾ `ਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਰੱਖਿਆ ਦੋ ਮਿੰਟ ਦਾ ਮੋਨ

ਪਠਾਨਕੋਟ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਗੁਰਦਾਸਪੁਰ/ਪਠਾਨਕੋਟ ਤੋਂ ਸੰਸਦ ਮੈਂਬਰ ਸੁਨੀਲ ਜਾਖੜ, ਸ੍ਰੀ ਅਮਿਤ ਵਿਜ ਵਿਧਾਇਕ ਹਲਕਾ ਪਠਾਨਕੋਟ, ਸੰਦੀਪ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਅਨਿਲ ਵਿੱਜ ਸਾਬਕਾ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ ਅਤੇ ਹੋਰ ਪਾਰਟੀ ਵਰਕਰਵਾਂ ਵੱਲੋਂ ਪੁਲਵਾਮਾ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੋਨ ਰੱਖਿਆ ਗਿਆ। ਸੁਨੀਲ ਜਾਖੜ ਨੇ ਸ਼ਹੀਦ ਸੈਨਿਕਾਂ ਪ੍ਰਤੀ ਦੁੱਖ ਪ੍ਰਗਟ ਕੀਤਾ।ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਅੱਜ ਸਾਰਾ ਦੇਸ਼ ਚਿੰਤਾ ਕਰ ਰਿਹਾ ਹੈ ਅਤੇ ਸਾਰੇ ਮਿਲ ਕੇ ਇੱਕ ਹੀ ਮੰਗ ਕਰ ਰਹੇ ਹਨ ਕਿ ਸਰਕਾਰ ਮਿਲ ਕੇ ਇਸ ਤਰਾਂ ਦੀ ਉਚਿੱਤ ਕਾਰਵਾਈ ਕਰੇ ਕਿ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਹਰੇਕ ਦੇਸ਼ ਦੇ ਨਿਵਾਸੀ ਨੂੰ ਚਾਹੀਦਾ ਹੈ ਕਿ ਰਾਜਨੀਤੀ ਤੋਂ ਉਪਰ ਉਠਣ। ਉਨਾਂ ਕਿਹਾ ਕਿ ਹਰੇਕ ਰਾਜਨੀਤਿਕ ਪਾਰਟੀ ਸਰਕਾਰ ਦੀਆਂ ਬਾਹਾਂ ਹਨ ਅਤੇ ਸਰਕਾਰ ਨਾਲ ਖੜੀਆਂ ਹਨ।

Check Also

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 …

Leave a Reply