ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ੍ਰੀ ਗੁਰੂ ਨਾਨਕ ਦੇਵ ਜੀ
ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦਿੜਬਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਭਾਈ ਪ੍ਰਗਟ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਹਰਦੇਵ ਸਿੰਘ ਰੋਂਗਲਾ ਨੇ ਨਿਭਾਈ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਹ ਯਾਤਰਾ ਪਿੰਡ ਦਿੜਬਾ, ਸੂਲਰ ਘਰਾਟ, ਗੁਜਰਾਂ, ਖੁਨਾਲ ਕਲਾਂ, ਦਿਆਲਗੜ੍ਹ, ਕਮਾਲਪੁਰ, ਬਘਰੋਲ, ਸਾਫੀਪੁਰ ਕਲਾਂ, ਸਾਫੀ ਖੁਰਦ, ਸਮੂਰਾ, ਮੁਨਸ਼ੀ ਵਾਲਾ, ਕੜਿਆਲ, ਖੇਤਲਾ, ਕਾਕੂਵਾਲਾ, ਦੁਗਾਲ ਤੋਂ ਹੁੰਦੀ ਹੋਈ ਗੁਰਦੁਆਰਾ ਗੁਰੂ ਤੇਗ ਬਾਹਦਰ ਸਾਹਿਬ ਜੀ (ਪੁਰਾਣਾ ਬੱਸ ਅੱਡਾ) ਪਾਤੜਾ ਵਿਖੇ ਰਾਤ ਦਾ ਵਿਸ਼ਰਾਮ ਕਰੇਗੀ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਸ਼ਾਨਦਾਰ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ। ਇਸੇ ਦੌਰਾਨ ਸਰਪੰਚ ਮੇਜਰ ਸਿੰਘ ਧਾਲੀਵਾਲ ਗੁੱਜਰਾਂ ਤੇ ਤਰਸੇਮ ਸਿੰਘ ਗੁੱਜਰਾਂ ਨੇ ਸ਼ਬਦ ਗੁਰੂ ਯਾਤਰਾ ਦਾ ਪਿੰਡ ਗੁੱਜਰਾਂ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਅਤੇ ਚਾਹ ਪਾਣੀ ਦਾ ਲੰਗਰ ਲਗਾਇਆ।ਯਾਤਰਾ ਦੀ ਅਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਰੋਂਗਲਾ, ਜਥੇਦਾਰ ਤੇਜਾ ਸਿੰਘ ਕਮਾਲਪੁਰ ਤੇ ਗੁਰਬਚਨ ਸਿੰਘ, ਬਲਦੇਵ ਸਿੰਘ ਮਾਨ, ਗੁਲਜ਼ਾਰ ਸਿੰਘ ਮਾਨ, ਬੀਬੀ ਮਲਕੀਤ ਕੌਰ ਕਮਾਲਪੁਰ ਅਤੇ ਗੁਰਚਨ ਸਿੰਘ ਬੱਚੀ ਆਦਿ ਸ਼ਾਮਲ ਸਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਗੁਰਮੀਤ ਸਿੰਘ, ਸੁਪਰਵਾਈਜ਼ਰ ਸਵਿੰਦਰ ਸਿੰਘ, ਲਖਬੀਰ ਸਿੰਘ ਸਹਾਇਕ ਸੁਪਰਵਾਈਜ਼ਰ, ਗੁਰਦੁਆਰਾ ਇੰਸਪੈਕਟਰ ਦੀਵਾਨ ਸਿੰਘ ਤੇ ਭੁਪਿੰਦਰ ਸਿੰਘ ਨਾਗੋਕੇ, ਪ੍ਰਚਾਰਕ ਭਾਈ ਗੁਰਤੇਜ ਸਿੰਘ ਢੱਡੇ, ਢਾਡੀ ਭਾਈ ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media