ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਪੁਲਵਾਮਾ ਵਿੱਚ ਵਾਪਰੀ ਮੰਦਭਾਗੀ ਘਟਨਾ `ਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਭੀਖੀ ਵਾਸੀਆਂ ਵਲੋਂ ਅਰਦਾਸ ਕੀਤੀ ਗਈ।ਉਨਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਕੈਂਡਲ ਮਾਰਚ ਕੱਢ ਕੇ ਰੋਸ ਦਾ ਮੁਜਾਹਰਾ ਕੀਤਾ।ਉਨ੍ਹਾਂ ਦੇ ਮਨਾਂ ਵਿਚ ਪਾਕਿਸਤਾਨ ਦੇ ਖਿਲਾਫ ਰੋਸ ਦੇਖਣ ਨੂੰ ਮਿਲ ਰਿਹਾ ਸੀ।ਇਸ ਘਟਨਾ ਦੀ ਕਰੜ੍ਹੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼ਹਿਰ ਵਾਸੀਆਂ ਨੇ ਕਿਹਾ ਕਿ ਪਾਕਿਸਤਾਨ ਦੀ ਇਸ ਨਾਪਾਕ ਹਰਕਤ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ।ਉਨ੍ਹਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਨੂੰ ਇਸ ਗਲਤੀ ਦੀ ਸਜ਼ਾ ਦਿੱਤੀ ਜਾਵੇ ਅਤੇ 49 ਦੀ 51 ਕਰਕੇ ਭਾਜ਼ੀ ਮੋੜੀਂ ਜਾਵੇ।ਇਸ ਮੌਕੇ ਵਰਿੰਦਰ ਕੁਮਾਰ ਵਿੱਕੀ, ਬਲਜੀਤ ਸਿੰਘ, ਭਾਜਪਾ ਆਗੂ, ਜਵੀਨ ਕੁਮਾਰ ਬੱਬੂ, ਅਮਨ ਕੁਮਾਰ, ਰਾਜੀਵ ਕੁਮਾਰ, ਵਿਆਂਤ ਸਿੰਗਲਾ, ਸੋਨੂੰ ਕੁਮਾਰ, ਮਨੀ ਸ਼ਰਮੀਲੇ, ਪ੍ਰਮੋਦ ਕੁਮਾਰ, ਹੈਪੀ ਜਿੰਦਲ, ਜਸਵੰਤ ਸਿੰਘ ਆਦਿ ਮੌਜੂਦ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …