ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀਆਂ ਅੱਜ ਹੋਣ ਵਾਲੀਆਂ ਚੋਣਾਂ ਲਈ ਮੁੰਬਈ, ਦਿੱਲੀ, ਕਾਨਪੁਰ, ਚੰਡੀਗੜ ਅਤੇ ਪੰਜਾਬ ਦੇ ਵੱਖ-ਵੱਖ ਜਿਲਿਆ ਤੋਂ ਸੁਸਾਇਟੀ ਦੇ ਮੈਂਬਰ ਵੱਡੀ ਗਿਣਤੀ ਵਿੱਚ ਅੰਮ੍ਰਿਤਸਰ ਪਹੁੰਚ ਗਏ ਹਨ।
ਚੋਣਾਂ ਸਬੰਧੀ ਭਾਗ ਸਿੰਘ ਅਣਖੀ ਦੇ ਗ੍ਰਹਿ ਵਿਖੇ ਹੋਈ ਬੈਠਕ ਦੌਰਾਨ ਆਏ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਚੀਫ ਖਾਲਸਾ ਦੀਵਾਨ ਨੂੰ ਚਰਨਜੀਤ ਸਿੰਘ ਚੱਢਾ ਅਤੇ ਉਨ੍ਹਾਂ ਸਾਥੀਆਂ ਤੋਂ ਪੂਰੀ ਤਰ੍ਹਾਂ ਆਜਾਦ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸੰਗਤ ਅਤੇ ਮੈਂਬਰਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਪੜਦੇ ਪਿਛੇ ਚਰਨਜੀਤ ਸਿੰਘ ਚੱਢਾ ਹੀ ਚੋਣ ਲੜ ਰਿਹਾ ਹੈ। ਅੱਜ ਬੈਠਕ ਵਿਚ ਪ੍ਰਧਾਨ ਦੀ ਚੋਣ ਲੜ ਰਹੇ ਨਿਰਮਲ ਸਿੰਘ ਠੇਕੇਦਾਰ, ਰਾਜਮਹਿੰਦਰ ਸਿੰਘ ਮਜੀਠਾ, ਡਾ. ਇੰਦਰਬੀਰ ਸਿੰਘ ਨਿੱਜਰ, ਅਮਰਜੀਤ ਸਿੰਘ ਵਿਕਰਾਂਤ, ਸੁਖਦੇਵ ਸਿੰਘ ਮਤੇਵਾਲ, ਸਵਿੰਦਰ ਸਿੰਘ ਕਥੂਨੰਗਲ, ਸੁਰਿੰਦਰ ਸਿੰਘ ਰੁਮਾਲਿਆ ਵਾਲੇ ਆਦਿ ਨੇ ਸਮੱਰਥਕ ਮੈਂਬਰਾਂ ਨਾਲ ਵੀ ਮੀਟਿੰਗਾਂ ਕੀਤੀਆਂ।
ਇਸ ਮੌਕੇ ਜਸਬੀਰ ਸਿੰਘ ਸਬਰਵਾਲ, ਗੁਰਬਖਸ਼ ਸਿੰਘ, ਸਤਨਾਮ ਸਿੰਘ, ਪ੍ਰੋ. ਹਰੀ ਸਿੰਘ, ਪ੍ਰੋ. ਵਰਿਆਮ ਸਿੰਘ, ਜਸਪਾਲ ਸਿੰਘ ਢਿੱਲੋਂ, ਰਜਿੰਦਰ ਸਿੰਘ ਮਰਵਾਹਾ, ਸੁਖਜਿੰਦਰ ਸਿੰਘ ਪ੍ਰਿੰਸ, ਮਨਮੋਹਨ ਸਿੰਘ, ਇੰਜੀ. ਜਸਪਾਲ ਸਿੰਘ, ਅੱਤਰ ਸਿੰਘ, ਕੌਂਸਲਰ ਰਿੰਕੂ ਨਰੂਲਾ, ਸਤਿੰਦਰ ਸਿੰਘ ਰਾਜ ਪਾਲ, ਹਰਬੰਸ ਸਿੰਘ ਗਾਂਧੀ, ਭਜਨ ਵੀਰ ਸਿੰਘ, ਪਰਮਜੀਤ ਸਿੰਘ ਸੱਚਰ,ਮਨਜੀਤ ਸਿੰਘ, ਪ੍ਰੋ. ਮੋਹਨ ਸਿੰਘ, ਜਸਪਾਲ ਸਿੰਘ ਢਿੱਲੋਂ ਆਦਿ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …