Sunday, June 28, 2026

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ ਦੇ ਹੁਕਮ ਲਾਗੂ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਗਮੋਹਨ ਸਿੰਘ Noise-Polutionਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ `ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।
     ਹੁਕਮਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਵਿਆਹਾਂ ਦੇ ਮੌਕੇ ਡੀ.ਜੇ ਚਲਾਉਣ ਅਤੇ ਤਿਓਹਾਰਾਂ ਦੇ ਮੌਕੇ ਅਤੇ ਆਤਿਸ਼ਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵਧ ਜਾਂਦਾ ਹੈ।ਇਸ ਲਈ ਇਸ ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।ਇਹ ਪਾਬੰਦੀ ਦਾ ਹੁਕਮ 17 ਅਪ੍ਰੈਲ 2019 ਤੱਕ ਲਾਗੂ ਰਹੇਗਾ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply