ਬਠਿੰਡਾ, 17 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਹਲਕੇ ਤੋਂ ਆਮ ਆਦਮੀ ਪਾਰਟੀਂ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਤੋਂ ਬਾਅਦ ਹੁਣ
ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋੋਂ ਆਪ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ `ਚ ਲਾਵਾਂ ਲੈਣ ਉਪਰੰਤ ਵਿਆਹ ਦੇ ਬੰਧਨ ਵਿੱਚ ਬੱਝ ਗਈ।ਉਨ੍ਹਾਂ ਦਾ ਵਿਆਹ ਮਾਝੇ ਦੇ ਜੋਨ ਵਿੰਗ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਹੋਇਆ ਹੈ।ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਬਠਿੰਡਾ ਦੇ ਇੱਕ ਪੈਲੇਸ ਵਿੱਚ ਸਗਨ ਹੋਇਆ ਸੀ ਅਤੇ ਅੱਜ ਵਿਆਹ ਮੌਕੇ ਜੱਦੀ ਪਿੰਡ ਜਗ੍ਹਾ ਰਾਮ ਤੀਰਥ ਵਿਖੇ ਵੱਡਾ ਪੰਡਾਲ ਲਾਇਆ ਗਿਆ, ਜਿਸ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀਆਂ ਸਮੂਹ ਸਖਸ਼ੀਅਤਾਂ, ਰਾਜਨੀਤਿਕ ਪਾਰਟੀਆਂ, ਕਲੱਬਾਂ ਦੇ ਨੁਮਾਇੰਦਿਆਂ ਸਮੇਤ ਆਪ ਦੇ ਵਿਧਾਇਕਾਂ, ਵੱਖ-ਵੱਖ ਅਹੁਦੇਦਾਰਾਂ ਅਤੇ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ।
ਇਸ ਮੌਕੇ ਧਰਮਵੀਰ ਗਾਂਧੀ ਐਮ.ਪੀ ਪਟਿਆਲਾ, ਭਗਵੰਤ ਮਾਨ, ਮੋਹਨ ਲਾਲ ਝੂਬਾ, ਧੰਨ ਸਿੰਘ ਖਾਨਾ, ਵਿਸ਼ੇਸ਼ ਤੌਰ `ਤੇ ਅਸ਼ੀਸਵਾਦ ਦੇਣ ਲਈ ਪਹੁੰਚੇ।ਵਿਧਾਇਕਾ ਦੇ ਪਿਤਾ ਦਰਸ਼ਨ ਸਿੰਘ ਨੇ ਆਈਆਂ ਸਖਸ਼ੀਅਤਾਂ ਨੂੰ ਜੀ ਆਇਆਂ ਕਿਹਾ।ਇਸ ਮੌਕੇ ਸ੍ਰੀ ਅਕਾਲ ਸਹਾਇ ਰਾਗੀ ਸੁਖਵਿੰਦਰ ਸਿੰਘ ਸਿੰਘਪੁਰਾ ਅਤੇ ਬਾਬਾ ਜੱਸਾ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਜਗ੍ਹਾ ਰਾਮ ਤੀਰਥ ਵਲੋਂ ਬਲਜਿੰਦਰ ਕੌਰ ਦੇ ਗ੍ਰਹਿ ਅਨੰਦ ਕਾਰਜ ਦੀ ਰਸਮ ਉਪਰੰਤ ਕੀਰਤਨ ਕੀਤਾ ਗਿਆ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media