ਬਠਿੰਡਾ, 6 ਸਤੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ) -ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜ਼ੂਕੇਸ਼ਨ, ਤਲਵੰਡੀ ਸਾਬੋ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਮੁਖ ਮਹਿਮਾਨ ਵਜੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਫਾਇਨਾਂਸ ਡਾ. ਨਰਿੰਦਰ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਅਗਾਜ਼ ਪ੍ਰਿੰਸੀਪਲ ਡਾ.ਏ.ਕੇ.ਕਾਂਸਲ ਨੇ ਆਪਣੇ ਸੁਆਗਤੀ ਭਾਸ਼ਣ ਨਾਲ ਕੀਤਾ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ਨਾਲ ਸਬੰਧਿਤ ਵੱਖ-ਵੱਖ ਕਵਿਤਾਵਾਂ, ਭਾਸ਼ਣ ਤੇ ਗੀਤ ਪੇਸ਼ ਕੀਤੇ ਗਏ। ਕੇਕ ਕੱਟਣ ਦੀ ਰਸਮ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ. ਨਰਿੰਦਰ ਸਿੰਘ ਨੇ ਆਪਣੇ ਕਰ-ਕਮਲਾਂ ਨਾਲ ਪੂਰੀ ਕੀਤੀ ਅਤੇ ਉਹਨਾਂ ਨੇ ਅਧਿਆਪਕ ਦਿਵਸ ਦੀ ਮਹੱਤਤਾ ਅਤੇ ਅਧਿਆਪਕ ਦੀ ਸਮਾਜ ਵਿਚ ਭੂਮਿਕਾ ਸਬੰਧੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਰੀਫਰੈੱਸ਼ਮੈਂਟ ਦਾ ਬਹੁਤ ਵਧੀਆਂ ਪ੍ਰਬੰਧ ਕੀਤਾ ਗਿਆ।ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰਿੰਸੀਪਲ ਜਗਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨਾਲ ਅਜੋਕੇ ਸਮੇ ਅਧਿਆਪਕ ਦੇ ਸਮਾਜ ਨਾਲ ਰਿਸ਼ਤੇ ਅਤੇ ਉਸ ਦੀ ਸਮਾਜਿਕ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ।ਪ੍ਰੋਗਰਾਮ ਦੇ ਅੰਤ ਵਿੱਚ ਲੈਕ. ਸੁਨੀਤਾ ਰਾਣੀ ਵੱਲੋਂ ਮੁੱਖ ਮਹਿਮਾਨ, ਅਤੇ ਸਮੂਹ ਸਟਾਫ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀ ਅਧਿਆਪਕਾਂ ਨੂੰ ਆਪਣੇ ਫਰਜ ਅਤੇ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਦਿਵਾਇਆ।ਇਸ ਪ੍ਰੋਗਰਾਮ ਦੇ ਸਟੇਜ਼ ਸੰਚਾਲਨ ਦੀ ਭੂਮਿਕਾ ਲੈਕ. ਸਿੰਗਾਰਾ ਸਿੰਘ ਤੇ ਲੈਕ. ਸੁਖਦਵਿੰਦਰ ਸਿੰਘ ਵੱਲੋਂ ਕੀਤੀ ਗਈ ਅਤੇ ਕਾਲਜ ਅਧਿਆਪਕਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …