Monday, March 30, 2026

ਸ਼ਬਦ ਗੁਰੂ ਯਾਤਰਾ ਗੁ. ਪਾਤਸ਼ਾਹੀ ਨੌਵੀਂ ਪਾਤੜਾ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 17 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿਂਘ) – ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤੜਾ, ਪਟਿਆਲਾ ਤੋਂ ਅਗਲੇ PUNJ1702201919ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕਰਹਾਲੀ ਪਟਿਆਲਾ ਲਈ ਰਵਾਨਾ ਹੋਈ।ਭਾਈ ਪਰਦੀਪ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਜਸਬੀਰ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਿਰਮਲ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਿਰਮਲ ਸਿੰਘ, ਸਾਬਕਾ ਵਿਧਾਇਕ ਬੀਬੀ ਨਵਿੰਦਰ ਕੌਰ ਲੂਬਾ, ਪ੍ਰਗਟ ਸਿੰਘ ਪ੍ਰਧਾਨ, ਕਰਮਜੀਤ ਸਿੰਘ ਮੀਤ ਪ੍ਰਧਾਨ ਆਦਿ ਮੌਜੂਦ ਸਨ।ਸੰਗਤ ਨਾਲ ਪ੍ਰਚਾਰਕਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਦੀਪ ਸਿੰਘ ਮੈਨੇਜਰ ਗੁਰਦੁਆਰਾ ਧਮਧਾਨ ਸਾਹਿਬ, ਬੇਅੰਤ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ, ਸੁਪਰਵਾਈਜ਼ਰ ਸਤਵਿੰਦਰ ਸਿੰਘ, ਲਖਬੀਰ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
 

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply