Sunday, July 26, 2026

ਪੰਜਾਬ ਦੇ ਵਿਧਾਇਕਾਂ ਵਲੋਂ ਸੂਬੇ ਦੇ ਪੁਲਵਾਮਾ ਪੀੜਤ ਪਰਿਵਾਰਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ

PPN1802201901ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ।
    ਇਸ ਸਬੰਧੀ ਮਤਾ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੇਸ਼ ਕੀਤਾ ਅਤੇ ਇਸ ਦੀ ਕਾਦੀਆਂ ਦੇ ਵਿਧਾਇਕ ਫਤਹਿ ਜੰਗ ਸਿੰਘ ਬਾਜਵਾ ਨੇ ਤਾਈਦ ਕੀਤੀ। ਸਪੀਕਰ ਵੱਲੋਂ ਇਸ ਦਾ ਪ੍ਰਸਤਾਵ ਕਰਨ ’ਤੇ ਮੈਂਬਰ ਨੇ ਡੈਸਕ ਥਪ-ਥਪਾਉਂਦੇ ਹੋਏ ਇਸ ਨੂੰ ਆਮ ਸਹਿਮਤੀ ਨਾਲ ਪ੍ਰਵਾਨ ਕਰ ਲਿਆ।
    ਮੁੱਖ ਮੰਤਰੀ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦੀ ਆਪਣੀ ਨਿੱਜੀ ਵਚਨਬੱਧਤਾ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ ਇਸ ਮਤੇ ਵਿੱਚ ਪੀੜਤ ਪਰਿਵਾਰਾਂ ਨਾਲ ਇੱਕਮੁੱਠਤਾ ਪ੍ਰਗਟ ਕੀਤੀ ਗਈ ਹੈ।
    ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਪਰਿਵਾਰਾਂ ਲਈ 12-12 ਲੱਖ ਰੁਪਏ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੱਲ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਆਨੰਦਪੁਰ ਸਾਹਿਬ ਨੇੜੇ ਪਿੰਡ ਰੌਲੀ ਗਏ ਜਿਥੇ ਉਨ੍ਹਾਂ ਨੇ 10000 ਰੁਪਏ ਪ੍ਰਤੀ ਮਹੀਨਾ ਵਿਸ਼ੇਸ਼ ਪਰਿਵਾਰਕ ਪੈਨਸ਼ਨ ਦੇਣ ਦਾ ਐਲਾਨ ਕੀਤਾ। ਇਹ ਪੈਨਸ਼ਨ ਨੌਕਰੀ ਦੇ ਇਵਜ਼ ਵਿੱਚ ਦਿੱਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦਾ ਕੋਈ ਵੀ ਹੋਰ ਬੱਚਾ ਨਹੀਂ ਹੈ ਅਤੇ ਸ਼ਹੀਦ ਜਵਾਨ  ਅਣਵਿਆਹਿਆ ਸੀ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply