ਸੈਲਫ ਮੇਡ ਸਮਾਰਟ ਸਕੂਲ ਪੰਜਾਬ ਦੇ ਡੀ.ਐਸ.ਐਮ ਤੇ ਏ.ਸੀ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸੈਲਫ ਮੇਡ ਸਮਾਰਟ ਸਕੂਲ, ਪੰਜਾਬ ਦੇ ਡੀ.ਐਸ.ਐਮ (ਡਿਸਟਿ੍ਰਕਟ ਸਮਾਰਟ ਸਕੂਲਜ਼ ਮੈਂਟਰ) ਅਤੇ ਏ.ਸੀ (ਅਸਿਸਟੈਂਟ ਕੋਆਰਡੀਨੇਟਰਾਂ) ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਅਧਿਆਪਕਾਂ ਵੱਲੋਂ ਆਪਣੇ ਪੱਧਰ ਉਤੇ ਮਾਰੇ ਹੰਭਲੇ ਤੋਂ ਜਾਣੂੰ ਕਰਵਾਇਆ।
ਇਸ ਮੌਕੇ ਸੋਨੀ ਨੇ ਕਿਹਾ ਕਿ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਤੇ ਪਿ੍ਰੰਸੀਪਲਾਂ ਨੂੰ ਸਟੇਟ ਐਵਾਰਡ ਦਿੱਤਾ ਜਾਵੇਗਾ। ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਬਾਰੇ ਉਨ੍ਹਾਂ ਕਿਹਾ ਕਿ ਪਿ੍ਰੰਸੀਪਲਾਂ ਦੀਆਂ ਸਿੱਧੇ ਕੋਟੇ ਦੀਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ।ਮੀਟਿੰਗ ਦੌਰਾਨ ਅਧਿਆਪਕਾਂ ਵੱਲੋਂ ਆਪਣੇ ਪੱਧਰ ’ਤੇ ਬਣਾਏ ਸਮਾਰਟ ਸਕੂਲਾਂ ਬਾਰੇ ਇਕ ਪੇਸ਼ਕਾਰੀ ਵੀ ਦਿੱਤੀ ਗਈ, ਜਿਸ ਵਿੱਚ ਸਕੂਲਾਂ ਦੀ ਹੋਈ ਕਾਇਆ-ਕਲਪ ਬਾਰੇ ਦੱਸਿਆ ਗਿਆ। ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 2.5 ਲੱਖ ਬੱਚੇ ਵੱਧ ਦਾਖ਼ਲ ਹੋਏ ਹਨ।ਅਧਿਆਪਕਾਂ ਨੇ ਯਕੀਨ ਦਿਵਾਇਆ ਕਿ ਇਸ ਵਾਰ ਦਾ ਨਤੀਜਾ ਪਿਛਲੇ ਸਾਲ ਨਾਲੋਂ 25 ਫੀਸਦੀ ਵਧੀਆ ਆਵੇਗਾ।ਅਧਿਆਪਕਾਂ ਨੇ ਆਪਣੇ ਪੱਧਰ ਉਤੇ ਬਣਾਈ ਐਨ.ਜੀ.ਓ ‘ਸੋਸ਼ਲ ਪਾਰਟੀਸੀਪੇਸ਼ਨ ਇਨ ਕੁਆਲਟੀ ਐਜੂਕੇਸ਼ਨ’ ਬਾਰੇ ਦੱਸਿਆ, ਜੋ ਲੋਕਾਂ ਦੇ ਸਹਿਯੋਗ ਨਾਲ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਲੱਗੀ ਹੋਈ ਹੈ।
ਸਿੱਖਿਆ ਮੰਤਰੀ ਨੇ ਸਮਾਰਟ ਸਕੂਲਾਂ ਲਈ ਆਪਣੇ ਵੱਲੋਂ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਜਦੋਂ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ 11 ਹਜ਼ਾਰ ਦੇਣ ਬਾਰੇ ਦੱਸਿਆ।ਸਿੱਖਿਆ ਸਕੱਤਰ ਨੇ ਅਧਿਆਪਕਾਂ ਦੀ ਤਨਦੇਹੀ ਨਾਲ ਸਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਣ ਬਾਰੇ ਦੱਸਿਆ, ਜਿਸ `ਤੇ ਸੋਨੀ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅੱਗੇ ਵੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ।ਉਨ੍ਹਾਂ ਕਿਹਾ ਕਿ ਸਮਾਰਟ ਸਕੂਲਾਂ ਲਈ ਪ੍ਰਾਜੈਕਟਰ ਤੇ ਹੋਰ ਸਾਜ਼ੋ-ਸਾਮਾਨ ਸਰਕਾਰ ਵੱਲੋਂ ਛੇਤੀ ਮੁਹੱਈਆ ਕਰਵਾ ਦਿੱਤਾ ਜਾਵੇਗਾ।ਮੀਟਿੰਗ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਸਮਾਰਟ ਸਕੂਲਜ਼ ਮੈਂਟਰ ਅਤੇ ਅਸਿਸਟੈਂਟ ਕੋਆਰਡੀਨੇਟਰ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …