ਐਸੋਸੀਏਸ਼ਨ ਵੱਲੋਂ ਪੁਲਵਾਮਾ ਅੱਤਵਾਦੀ ਹਮਲੇ ਦੀ ਨਿਖੇਧੀ
ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਆਈ.ਏ.ਐਸ ਅਫ਼ਸਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਬੀਤੇ ਦਿਨੀਂ ਜੰਮੂ ਤੇ ਕਸ਼ਮੀਰ ਦੇ
ਪੁਲਵਾਮਾ ਵਿੱਚ ਫੌਜ ’ਤੇ ਹੋਏ ਸ਼ਰਮਨਾਕ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਸੋਸੀਏਸ਼ਨ ਨੇ ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਬਹਾਦਰ ਜਵਾਨਾਂ ’ਤੇ ਹੋਏ ਕਾਇਰਾਨਾ ਤੇ ਸ਼ਰਮਨਾਕ ਅੱਤਵਾਦੀ ਹਮਲੇ ’ਤੇ ਡੂੰਘੇ ਦੁੱਖ ਅਤੇ ਗੁੱਸੇ ਦੇ ਪ੍ਰਗਟਾਵਾ ਕੀਤਾ ਹੈ।ਐਸੋਸੀਏਸ਼ਨ ਨੇ ਸ਼ਹੀਦ ਹੋਏ ਫੌਜੀ ਸਾਥੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ ਅਤੇ ਇਸ ਮੁਸ਼ਕਲ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹਨ ਦਾ ਅਹਿਦ ਲਿਆ।ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਰਜਤ ਅਗਰਵਾਲ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਹਮਦਰਦੀ ਅਤੇ ਸਹਾਇਤਾ ਵਜੋਂ ਆਪਣੀ ਇੱਕ ਦਿਨ ਦੀ ਤਨਖ਼ਾਹ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media