ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ
ਮੌਕੇ ’ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਗੁਰੂ ਰਵਿਦਾਸ ਜੀ ਨੂੰ ਮਹਾਨ ਸਮਾਜ ਸੁਧਾਰਕ ਦੱਸਦਿਆਂ ਸਪੀਕਰ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸ਼ਾਂਤੀ, ਸਦਭਾਵਨਾ, ਪਿਆਰ ਅਤੇ ਹਮਦਰਦੀ ਵਾਲੀਆਂ ਸਿੱਖਿਆਵਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਬਰਾਬਰੀ ਤੇ ਸਮਾਜਿਕ ਨਿਆਂ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਸਪੀਕਰ ਨੇ ਰਾਜ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਪ੍ਰਾਰਥਨਾ ਕੀਤੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media