Tuesday, July 28, 2026

ਸ਼ਿਵਦੁਲਾਰ ਸਿੰਘ ਢਿੱਲੋਂ ਨੇ ਗੁਰੂ ਨਗਰੀ ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਕੀਤੇ ਤਬਾਦਲਿਆਂ ਅਨੁਸਾਰ ਬੀਤੇ ਦਿਨੀਂ ਨਿਯੁੱਕਤ ਹੋਏ ਅੰਮ੍ਰਿਤਸਰ PPN1802201908ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਅਹੁੱਦੇ ਦਾ ਕਾਰਜਭਾਰ ਸੰਭਾਲ ਲਿਆ।ਉਹ ਇਸ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਸਨ।ਢਿਲੋਂ ਨੇ ਅੱਜ ਮੌਜੂਦਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਰਾਮਦਾਸ ਜੀ ਦਾ ਅਸ਼ੀਰਵਾਦ ਲਿਆ।ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਸਰਵਣ ਕਰਨ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਾਂ ਬਾਰੇ ਸੰਖੇਪ ਜਾਣਕਾਰੀ ਲਈ।ਦੋਵਾਂ ਜਿਲ੍ਹਾ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਅਤੇ ਇੰਚਰਾਜ ਪਬਲੀਸਿਟੀ ਹਰਿੰਦਰ ਸਿੰਘ ਨੇ ਕਿਤਾਬਾਂ ਦਾ ਸੈਟ ਅਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਉਪਰੰਤ ਢਿਲੋਂ ਨੂੰ ਸਰਕਟ ਹਾੳੂਸ ਵਿਖੇ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਸਾਰੇ ਜਿਲ੍ਹਾ ਅਧਿਕਾਰੀ ਉਨਾਂ ਦੇ ਸਵਾਗਤ ਲਈ ਪਹੁੰਚੇ।
ਪੱਤਰਕਾਰਾਂ ਨਾਲ ਨਾਲ ਗੱਲਬਾਤ ਕਰਦੇ ਢਿਲੋਂ ਨੇ ਕਿਹਾ ਕਿ ਉਨਾਂ ਨੂੰ ਬੜੀ ਖੁਸ਼ੀ ਹੈ ਕਿ ਸਰਕਾਰ ਨੇ ਮੈਨੂੰ ਗੁਰੂ ਨਗਰੀ ਦੀ ਸੇਵਾ ਦਾ ਮੌਕਾ ਦਿੱਤਾ ਹੈ ਅਤੇ ਉਨਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਮੈਂ ਇਸ ਪਵਿਤਰ ਸ਼ਹਿਰ ਲਈ ਤਨਦੇਹੀ ਨਾਲ ਕੰਮ ਕਰ ਸਕਾਂ। ਉਨਾਂ ਕਿਹਾ ਕਿ ਵਿਸ਼ਵ ਭਰ ਦੇ ਸੈਲਾਨੀ ਕੇਂਦਰਾਂ ਦੀ ਸੂਚੀ ਵਿਚੋਂ ਅੰਮ੍ਰਿਤਸਰ ਨੂੰ ਨੰਬਰ ਇਕ ਦਾ ਸਥਾਨ ਮਿਲਿਆ ਹੈ ਅਤੇ ਮੇਰੀ ਕੋਸ਼ਿਸ ਹੋਵੇਗੀ ਕਿ ਇਸ ਸਥਾਨ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਇੱਥੇ ਆ ਰਹੇ ਸੈਲਾਨੀਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਇੱਕ ਟੀਮ ਵਜੋਂ ਕੰਮ ਕੀਤਾ ਜਾਵੇ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply