ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵੱਲੋਂ ਵਜੀਫਾ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਹ ਸਮਾਰੋਹ ਸਿੱਖ ਹਿਊਮਨ ਡਿਵੈਲਪਮੈਂਟ ਕੌਂਸਲ (ਅਮਰੀਕਾ) ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿੱਚ ਅਧਿਆਪਕ, ਵਿਦਿਆਰਥੀ ਅਤੇ ਖੋਜਾਰਥੀ ਮੌਜੂਦ ਰਹੇ।ਇਸ ਵਿਸ਼ੇਸ ਸਮਾਗਮ ਵਿਚ 47.7 ਲੱਖ ਦੀ ਨਕਦ ਰਾਸ਼ੀ ਵਿਦਿਆਰਥੀਆਂ ਵਿਚ ਵਜੀਫੇ ਵਜੋ ਵੰਡੀ ਗਈ।ਰਜਿਸਟਰਾਰ, ਪ੍ਰੋ. ਕਰਨਜੀਤ ਸਿੰਘ ਕਾਹਲੋਂ ਇਸ ਸਮੇਂ ਮੁੱਖ ਮਹਿਮਾਨ ਸਨ।
ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਦੇ ਪ੍ਰਧਾਨ, ਬੀ.ਐਸ ਸੇਖੋਂ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ ਤੇ ਕੌਂਸਲ ਦੀਆਂ ਗਤਵਿਧੀਆਂ `ਤੇ ਚਾਨਣਾ ਪਾਇਆ।ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਨਵੀਂ ਦੇ ਪ੍ਰਧਾਨ ਹਰਭਜਨ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਪ੍ਰੋ. ਕਾਹਲੌਂ ਨੇ ਵਜੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਤੇ ਸਿੱਖ ਹਿਊਮਨ ਡਿਵੈਲਪਮੈਂਟ ਕੌਂਸਲ ਦੀ ਗਰੀਬ ਵਿਦਿਆਰਥੀਆਂ ਦੀ ਮਦਦ ਕਰਨ ਲਈ ਪ੍ਰਸ਼ੰਸਾ ਕੀਤੀ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਖਤ ਮਿਹਨਤ ਕਰਕੇ ਜੀਵਨ ਵਿਚ ਬੁਲੰਦੀਆਂ ਨੂੰ ਛੂਹਣਾ ਚਾਹੀਦਾ ਹੈ ਅਤੇ ਚੰਗੇ ਇਨਸਾਨ ਬਣਨਾ ਚਾਹੀਦਾ ਹੈ। ਯੂਨੀਵਰਸਿਟੀ ਨੇ ਕੰਪਿਊਟਰ ਸੈਂਟਰ ਦੇ ਇੰਚਾਰਜ ਤੀਰਥ ਸਿੰਘ ਨੇ ਮੰਚ ਸੰਚਾਲਨ ਕੀਤਾ।ਡਾ. ਐਚ.ਪੀ ਸਿੰਘ ਨੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ (ਅੰਮ੍ਰਿਤਸਰ ਯੁੂਨਿਟ) ਵੱਲੋ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਮਨਪ੍ਰੀਤ ਸਿੰਘ ਸਕੱਤਰ ਸਿੱਖ ਹਿਊਮਨ ਡਿਵੈਲਪਮੈਟ ਫਾਊਂਡੈਸ਼ਨ ਅਮਰੀਕਾ ਨੇ ਵਿਸ਼ੇਸ਼ ਤੋਰ `ਤੇ ਸਮਾਗਮ ਵਿਚ ਸ਼ਿਰਕਤ ਕੀਤੀ।ਸੈਂਟਰ ਫਾਰ ਸੱਟਡੀਜ਼ ਇਨ ਗੁਰੂ ਗ੍ਰੰਥ ਸਾਹਿਬ ਦੇ ਡਰੈਕਟਰ ਡਾ. ਅਮਰਜੀਤ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।ਸੀਨੀਅਰ ਅਧਿਆਪਕ, ਅਧਿਕਾਰੀ, ਕਰਮਚਾਰੀ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਰਹੇ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …