ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ
ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਲੌਂਗੋਵਾਲ ਨੇ ਇਹ ਪ੍ਰਗਟਾਵਾ ਅਮਰੀਕਾ ਦੇ ਕੈਲੀਫੋਰਨੀਆ ਵਿਚ ਇੱਕ ਸਿੱਖ ਕਲੱਰਕ ਦੀ ਜੌਹਨ ਕਰੈਨ ਨਾਂ ਦੇ ਵਿਅਕਤੀ ਵੱਲੋਂ ਮਾਰਕੁੱਟ ਕਰਨ ਅਤੇ ਉਸ ’ਤੇ ਗਰਮ ਕੌਫੀ ਸੁੱਟਣ ਦੀ ਘਟਨਾ ਤੋਂ ਬਾਅਦ ਕੀਤਾ ਹੈ।ਕਮੇੇਟੀ ਪ੍ਰਧਾਨ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਵਰਤਾਰਾ ਠੀਕ ਨਹੀਂ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਅਤੇ ਅੱਜ ਸਿੱਖ ਵਿਦੇਸ਼ਾਂ ਅੰਦਰ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ।ਉਨ੍ਹਾਂ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media