ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਡਾ. ਗੁਰਨਾਮ ਸਿੰਘ (ਡੀਨ ਅਲੂਮਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੂੰ ਗੁਰਮਤਿ ਸੰਗੀਤ
ਵਿਚ ਪਾਏ ਯੋਗਦਾਨ ਬਦਲੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵੱਲੋਂ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਾਨਿਤ ਕਰਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ।ਲੌਂਗੋਵਾਲ ਨੇ ਡਾ. ਸਾਹਿਬ ਨੂੰ ਐਵਾਰਡ ਮਿਲਣ ’ਤੇ ਉਨ੍ਹਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੂਰੇ ਸਿੱਖ ਜਗਤ ਨੂੰ ਡਾ. ਗੁਰਨਾਮ ਸਿੰਘ ਵੱਲੋਂ ਗੁਰਮਤਿ ਸੰਗੀਤ ਵਿਚ ਪਾਏ ਯੋਗਦਾਨ ’ਤੇ ਬਹੁਤ ਮਾਣ ਹੈ। ਡਾ. ਗੁਰਨਾਮ ਸਿੰਘ ਉਹ ਕੀਰਤਨੀਏ ਹਨ ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 31 ਰਾਗਾਂ ਵਿਚ ਕੀਰਤਨ ਕੀਤਾ ਹੈ।ਡਾ. ਸਾਹਿਬ ਨੇ ਬਹੁਤ ਸਾਰੀਆਂ ਕਿਤਾਬਾਂ ਤੇ ਸਾਹਿਤ ਵੀ ਲਿਖਿਆ, ਜਿਨ੍ਹਾਂ ਨੂੰ ਬਾਹਰ ਦੀਆਂ ਯੂਨੀਵਰਸਿਟੀਆਂ ਵਿਚ ਪੜ੍ਹਾਇਆ ਜਾਂਦਾ ਹੈ।
ਜ਼ਿਕਰਯੋਗ ਹੈ ਕਿ 5 ਫ਼ਰਵਰੀ 2019 ਨੂੰ ਡਾ. ਗੁਰਨਾਮ ਸਿੰਘ ਨੂੰ ਰਾਸ਼ਟਰਪਤੀ ਵੱਲੋਂ ਉਨ੍ਹਾਂ ਦੀਆਂ ਗੁਰਮਤਿ ਸੰਗੀਤ ਵਿਚ ਨਿਭਾਈਆਂ ਸੇਵਾਵਾਂ ਬਦਲੇ ਉਕਤ ਐਵਾਰਡ ਦਿੱਤਾ ਗਿਆ ਸੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media