ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚੀਫ ਖਾਲਸਾ ਦੀਵਾਨ ਦੀ ਚੋਣ ਦੌਰਾਨ
ਇਤਿਹਾਸਕ ਤੇ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਨਵੇਂ ਬਣੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਅਤੇ ਉਹਨਾਂ ਦੇ ਸਾਥੀ ਅਹੁਦੇਦਾਰਾਂ ਮੀਤ ਪ੍ਰਧਾਨ ਡਾ: ਇੰਦਰਜੀਤ ਸਿੰਘ ਨਿੱਜਰ ਤੇ ਅਮਰਜੀਤ ਸਿੰਘ ਵਿਕਰਾਂਤ, ਆਨਰੇਰੀ ਸਕੱਤਰਾਂ ਸਵਿੰਦਰ ਸਿੰਘ ਕਥੂਨੰਗਲ ਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ ਅਤੇ ਭਾਗ ਸਿੰਘ ਅਣਖੀ ਅਤੇ ਰਾਜਮਹਿੰਦਰ ਸਿੰਘ ਮਜੀਠਾ ਨੂੰ ਵਧਾਈ ਦਿਤੀ ਹੈ।ਉਹਨਾਂ ਆਸ ਪ੍ਰਗਟ ਕੀਤੀ ਕਿ ਨਿਰਮਲ ਸਿੰਘ ਦੀ ਟੀਮ ਗੁਰੂ ਪੰਥ ਦੀ ਪੁਰਾਤਨ ਸੰਸਥਾ ਚੀਫ ਖਾਲਸਾ ਦੀਵਾਨ ਦੀ ਸ਼ਾਨਦਾਰ ਛੱਵੀ ਨੂੰ ਮੁੜ ਬਹਾਲ ਕਰਨ ਵਿਚ ਕਾਮਯਾਬ ਹੋਵੇਗੀ।
Punjab Post Daily Online Newspaper & Print Media