Friday, March 27, 2026

ਪੰਜਾਬ `ਚ ਵੇਚੀ ਜਾ ਰਹੀ ਹੈ ਘਟੀਆ ਦਰਜੇ ਦੀ ਸ਼ਰਾਬ – ਕੇ.ਐਸ ਪੰਨੂ

ਅਲਕੋਹਲ ਦੀ ਮਾਤਰਾ ਲੇਬਲ `ਤੇ ਦਿੱਤੀ ਜਾਣਕਾਰੀ ਨਾਲ ਮੇਲ ਨਹੀਂ ਖਾਂਦੀ
ਚੰਡੀਗੜ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼ਰਾਬ ਦੇ ਕਈ ਬਰਾਂਡਾਂ ਵੱਲੋਂ ਸੂਬੇ ਵਿੱਚ ਘਟੀਆ ਦਰਜੇ ਦੀ ਸ਼ਰਾਬ ਵੇਚੀ ਜਾ ਰਹੀ ਹੈ ਕਿਉਂ ਜੋ ਸ਼ਰਾਬ ਵਿੱਚ Kahan Singh Pannuਮੌਜੂਦ ਅਲਕੋਹਲ ਦੀ ਮਾਤਰਾ 2 ਤੋਂ 12 ਫੀਸਦ ਘੱਟ ਪਾਈ ਗਈ ਹੈ, ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਕੇ.ਐਸ ਪੰਨੂ ਨੇ ਦਿੱਤੀ ਹੈ।
ਪੰਨੂੰ ਨੇ ਦੱਸਿਆ ਕਿ ਡਾਇਰੈਕਟੋਰੇਟ ਫੂਡ ਤੇ ਡਰੱਗ ਪ੍ਰਬੰਧਨ ਪੰਜਾਬ ਨੇ ਸੂਬੇ ਵਿੱਚ ਵੇਚੀ ਜਾ ਰਹੀ ਦੇਸੀ ਸ਼ਰਾਬ ਅਤੇ ਭਾਰਤ ਦੀ ਬਣੀ ਵਿਦੇਸ਼ੀ ਸ਼ਰਾਬ (ਆਈ.ਐਮ.ਐਫ.ਐਲ) ਦਾ ਅਧਿਐਨ ਕੀਤਾ ਹੈ।ਇਸ ਅਧਿਐਨ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਕਈ ਬਰਾਂਡਾਂ ਵਲੋਂ ਲੇਬਲ `ਤੇ ਦਰਸਾਈ ਜਾਣਕਾਰੀ ਮੁਤਾਬਕ ਅਲਕੋਹਲ ਦੀ ਮਾਤਰਾ ਵਾਲੀ ਸ਼ਰਾਬ ਨਹੀਂ ਵੇਚੀ ਜਾ ਰਹੀ ਹੈ।ਇਸ ਦੇ ਨਾਲ ਹੀ ਕਈ ਬਰਾਂਡ ਸਸਪੈਂਡਡ ਮੈਟਰ ਦੇ ਕਣਾਂ ਵਾਲੀ ਸ਼ਰਾਬ ਵੀ ਵੇਚ ਰਹੇ ਹਨ।
ਦੇਸੀ ਤੇ ਵਿਦੇਸ਼ੀ ਸ਼ਰਾਬ ਦੇ ਠੇਕੇਦਾਰਾਂ ਅਤੇ ਸ਼ਰਾਬ ਉਤਪਾਦਕਾਂ ਨੂੰ ਤਾੜਨਾ ਕਰਦਿਆਂ ਪੰਨੂ ਨੇ ਕਿਹਾ ਕਿ ਬੋਤਲ `ਤੇ ਲੱਗੇ ਲੇਬਲ ਅਨੁਸਾਰ ਸ਼ਰਾਬ ਦੀ ਗੁਣਵਤਾ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਅਤੇ ਬੋਤਲ ਦੇ ਲੇਬਲ `ਤੇ ਦਰਸਾਏ ਵੇਰਵਿਆਂ ਤੇ ਫੂਡ ਸੇਫਟੀ ਤੇ ਸਟੈਂਡਰਡ ਐਕਟ 2006 ਤਹਿਤ ਨਿਸ਼ਚਤ ਮਾਪਦੰਡਾਂ ਮੁਤਾਬਿਕ ਹੀ ਸ਼ਰਾਬ ਦੀ ਵਿਕਰੀ ਹੋਣੀ ਚਾਹੀਦੀ ਹੈ।
ਉਨਾਂ ਕਿਹਾ ਕਿ ਖਰੜ ਵਿੱਚ ਸਟੇਟ ਫੂਡ ਲੈਬ  ਹਰ ਕਿਸਮ ਦੀ ਸ਼ਰਾਬ ਦੀ ਕਵਾਲਟੀ ਦੀ ਜਾਂਚ ਕਰਨ ਲਈ ਸਮਰੱਥ ਹੈ।ਉਨਾਂ ਇਹ ਵੀ ਕਿਹਾ ਕਿ ਸਮਾਜਿਕ ਸਮਾਗਮਾਂ ਦੌਰਾਨ ਸ਼ਰਾਬ ਦੀ ਵੱਧ ਵਰਤੋਂ ਕਰਨ ਵਾਲੇ ਲੋਕਾਂ ਨੂੰ ਸਟੇਟ ਫੂਡ ਲੈਬ ਖਰੜ ਜਾਂ ਬਾਇਓ ਤਕਨਾਲੋਜੀ ਇਨਕਿਉਬੇਟਰ ਲੈਬ ਫੇਜ਼-5 ਮੋਹਾਲੀ ਤੋਂ ਜਾਂਚ ਕਰਵਾ ਕੇ ਹੀ ਸ਼ਰਾਬ ਵਰਤਣੀ ਚਾਹੀਦੀ ਹੈ।ਕਿਹਾ ਕਿ ਲੋਕਾਂ ਨੂੰ ਕਾਨੂੰਨ ਮੁਤਾਬਕ ਚੰਗੀ ਕਵਾਲਟੀ ਦੇ ਖਾਣ ਤੇ ਪੀਣ ਵਾਲੇ ਪਦਾਰਥਾਂ ਦੀ ਪ੍ਰਾਪਤੀ ਲੋਕਾਂ ਦਾ ਅਧਿਕਾਰ ਹੈ ਅਤੇ ਲੋਕਾਂ ਨੂੰ ਕਾਨੂੰਨ ਮੁਤਾਬਿਕ ਚੰਗੀ ਕਿਸਮ ਤੇ ਵਧੀਆ ਦਰਜੇ ਦੇ ਖਾਧ-ਪਦਾਰਥ ਮੁਹੱਈਆ ਕਰਾਉਣਾ ਫੂਡ ਸੇਫਟੀ ਤੇ ਡਰੱਗ ਪ੍ਰਬੰਧਨ ਵਿਭਾਗ ਦੀ ਜਿੰਮੇਵਾਰੀ ਹੈ।
 

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply