Friday, March 27, 2026

1252 ਕਿਸਾਨਾਂ ਦੇ 7.79 ਕਰੋੜ ਦੇ ਕਰਜੇ ਮਾਫ ਕੀਤੇ ਅਤੇ ਸਰਟੀਫਿਕੇਟ ਦਿੱਤੇ

5 ਕਰੋੜ 43 ਲੱਖ ਕਿਸਾਨਾਂ ਦਾ ਕਰੀਬ 4350 ਕਰੋੜ ਦੇ ਕਰਜ਼ੇ ਕੀਤੇ ਮਾਫ- ਜੋਗਿੰਦਰ ਪਾਲ
ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਦਫਤਰ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ PUNJ1902201905ਪਠਾਨਕੋਟ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸਾਂ `ਤੇ ਕਰਜ਼ਾ ਮਾਫੀ ਸਮਾਰੋਹ ਡਿਪਟੀ ਰਜਿਸਟਰਾਰ ਸੁਖਵੰਤ ਰਾਜ ਅਤੇ ਸਹਾਇਕ ਰਜਿਸਟਰਰਾਰ ਸੁਨੀਲ ਕੁਮਾਰ ਦੀ ਪ੍ਰਧਾਨਗੀ `ੱਚ ਆਯੋਜਿਤ ਕੀਤਾ ਗਿਆ। ਸਮਾਰੋਹ ਵਿੱਚ ਵਿਧਾਇਕ ਹਲਕਾ ਭੋਆ ਜੋਗਿੰਦਰ ਪਾਲ ਅਤੇ ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਵਿਸ਼ੇਸ ਤੋਰ `ਤੇ ਹਾਜ਼ਰ ਹੋਏ।ਮਨਵੀਰ ਖਹਿਰਾ ਐਮ.ਡੀ ਸੈਂਟਰਲ ਕੋਪਰੇਟਿਵ ਬੈਂਕ ਗੁਰਦਾਸਪੁਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਇਸ ਸਮੇਂ ਹਾਜ਼ਰ ਸਨ।
ਸਮਾਰੋਹ ਦੋਰਾਨ ਵਿਭਾਗ ਵੱਲੋਂ ਜਿਲ੍ਹਾ ਪਠਾਨਕੋਟ ਪਹਿਲੇ ਅਤੇ ਦੂਸਰੇ ਫੇਜ ਵਿੱਚ ਢਾਈ ਏਕੜ ਤੋਂ ਘੱਟ ਅਤੇ ਪੰਜ ਏਕੜ ਤੋਂ ਘੱਟ ਜਮੀਨ ਦੇ ਮਲਕੀਅਤ ਰੱਖਣ ਵਾਲੇ 1252 ਕਿਸਾਨ ਲਾਭਪਾਤਰੀ ਦੇ 7.79 ਕਰੋੜ ਰੁਪਏ ਦੇ ਕਰਜ਼ੇ ਮਾਫ ਕੀਤੇ ਗਏ ਅਤੇ ਸਰਟੀਫਿਕੇਟ ਵੀ ਦਿੱਤੇ ਗਏ।
ਇਸ ਮੋਕੇ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮੈਨੀਫੇਸਟੋ ਦੋਰਾਨ ਜੋ ਬਾਅਦੇ ਲੋਕਾਂ ਨਾਲ ਕੀਤੇ ਸਨ ਉਹ ਪੂਰੇ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਦੇਸ ਪੱਧਰ ਤੇ 5 ਕਰੋੜ 43 ਲੱਖ ਕਿਸਾਨਾਂ ਦਾ ਕਰੀਬ 4350 ਕਰੋੜ ਰੁਪਏ ਦਾ ਕਰਜ ਮਾਫ ਕਰ ਕੇ ਉਨ੍ਹਾ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ।
ਇਸ ਮੋਕੇ ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਸੁਨੀਲ ਕੁਮਾਰ ਸਹਾਇਕ ਰਜਿਸਟਰਾਰ ਪਠਾਨਕੋਟ ਅਤੇ ਮਨਵੀਰ ਖਹਿਰਾ ਐਮ.ਡੀ ਸੈਂਟਰਲ ਕੋਪਰੇਟਿਵ ਬੈਂਕ ਗੁਰਦਾਸਪੁਰ ਵੱਲੋਂ ਸਹਿਕਾਰੀ ਸਭਾਵਾਂ ਅਧੀਨ ਚਲਾਈਆਂ ਜਾ ਰਹੀਆਂ ਜਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਸਮਾਰੋਹ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਜੋਗਿੰਦਰ ਪਾਲ ਵਿਧਾਇਕ ਅਤੇ ਡਾ. ਅਮਿਤ ਮਹਾਜਨ ਐਸ.ਡੀ.ਐਮ ਨੂੰ ਸਾਲ ਭੇਂਟ ਕਰ ਕੇ ਸਨਮਾਨਤ ਕੀਤਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply