ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ
ਪਠਾਨਕੋਟ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 1 ਮਾਰਚ ਤੋਂ 2 ਅਪ੍ਰੈਲ ਤੱਕ 10+2 ਅਤੇ ਮੈਟ੍ਰਿਕ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਸਕੂਲਾਂ ਦੇ ਟੀਚਰਾਂ/ਸਟਾਫ਼ ਤੇ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗਾ, ਜਿੰਨ੍ਹਾਂ ਦਾ ਪ੍ਰੀਖਿਆ ਕੇਂਦਰ ਸਬੰਧਤ ਸਕੂਲਾਂ ਵਿੱਚ ਬਣਿਆ ਹੋਇਆ ਹੈ।ਇਹ ਹੁਕਮ 1 ਮਾਰਚ, 2019 ਤੋਂ 2 ਅਪ੍ਰੈਲ, 2019 ਤੱਕ ਲਾਗੂ ਰਹੇਗਾ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media