ਬਠਿੰਡਾ, 19 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ 620ਵਾਂ ਪੂਰਨ ਸ਼ਰਧਾ ਭਾਵਨਾ ਨਾਲ ਸਥਾਨਕ ਪਿੰਡ ਬੀਬੀ ਵਾਲਾ ਵਿਖੇ ਸਥਿੱਤ ਗੁਰੂ ਰਵੀਦਾਸ ਜੀ ਗੁਰਦੁਆਰਾ ਸਾਹਿਬ ਵਿਖੇ ਸਮੂਹ ਮੈਨੇਜਮੈਂਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।ਇੱਕ ਦਿਨ ਪਹਿਲਾਂ ਨਗਰ ਕੀਰਤਨ ਵੀ ਸਜਾਇਆ ਗਿਆ, ਜਿਸ ਵਿੱਚ ਸੰਗਤਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਭਗਤ ਰਵਿਦਾਸ ਜੀ ਵਲੋਂ ਦੁਨੀਆਂ ਨੂੰ ਊਚ ਨੀਚ, ਜਾਤ-ਪਾਤ ਦੇ ਫੋਕੇ ਕਰਮਕਾਂਡੀ ਅਡੰਬਰਾਂ ਦੇ ਬੰਧਨਾਂ ਨੂੰ ਤੋੜ ਕੇ ਮਨੁੱਖੀ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਦਾ ਹੋਕਾ ਬੁਲੰਦ ਕਰਨ ਵਾਲੇ ਸਨ।ਜਿਨ੍ਹਾਂ ਦਾ ਸਥਾਨ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਆਉਂਦਾ ਹੈ,ਜਿਸ ਨੂੰ ਸਾਰੀ ਦੁਨੀਆਂ ਸੀਸ ਝੁਕਾ ਕੇ ਨਤਮਸਤਕ ਹੰੁਦੀ ਹੈ।ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਹਾਲ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੰਗਤਾਂ ਨੂੰ ਗੁਰਬਾਣੀ ਕੀਰਤਨ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਸਰਵਣ ਕਰਵਾਇਆ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪਿਆਰਾ ਸਿੰਘ, ਪ੍ਰਧਾਨ ਭਾਈ ਬੂਟਾ ਸਿੰਘ, ਖ਼ਜਾਨਚੀ ਗੁਰਜੀਤ ਸਿੰਘ, ਬਾਬਾ ਜੀਵਨ ਸਿੰਘ ਕਲੱਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ, ਬਲਦੇਵ ਸਿੰਘ ਸੇਵਾਦਾਰ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ ਆਦਿ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …