ਬਠਿੰਡਾ, 19 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਸ਼ਨਰ (ਵਿਕਾਸ) ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪੱਧਰੀ ਬਾਲ ਭਿਖਸ਼ਾ ਟਾਕਸ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਬਾਲ ਭਿਖਸ਼ਾ ਦੀ ਵੱਧ ਰਹੀ ਗਿਣਤੀ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਗੰਭੀਰਤਾ ਨਾਲ ਨੋਟਿਸ ਲੈ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆ ਸਾਰੀਆਂ ਜਨਤਕ ਥਾਵਾਂ ਜਿਵੇਂ ਕਿ ਸ਼ਹਿਰ ਦੇ ਮੁੱਖ ਚੁਰਾਹਿਆਂ, ਲਾਈਟ ਪੁਆਇਾਂ, ਧਾਰਮਿਕ ਸਥਾਨ, ਬੱਸ ਸਟੈਂਡ, ਰੇਲਵੇ ਸਟੇਸ਼ਨ, ਸ਼ਾਪਿੰਗ ਮਾਲ ਆਦਿ ਥਾਵਾਂ ’ਤੇ ਬੱਚੇ ਭੀਖ ਮੰਗਦੇ ਦਿਖਾਈ ਦਿੰਦੇ ਹਨ।ਜਿਨ੍ਹਾਂ ਨੂੰ ਸਹੀ ਸੇਧ ਦੇਣ ਦੀ ਅਤਿ ਜਰੂਰਤ ਹੈ।ਉਨ੍ਹਾਂ ਮੀਟਿੰਗ ਵਿਚ ਦੱਸਿਆ ਕਿ ਜ਼ਿਲ੍ਹਾ ਬਾਲ ਸੁਰਖਿਆ ਵਿਭਾਗ, ਲੇਬਰ ਵਿਭਾਗ, ਰੇਵਲੇ ਪੁਲਿਸ, ਸਿੱਖਿਆ ਵਿਭਾਗ, ਟ੍ਰੈਫਿਕ ਪੁਲਿਸ, ਸਿਹਤ ਵਿਭਾਗ, ਪੰਜਾਬ ਰੋਡਵੇਜ਼ ਵਿਭਾਗ, ਚਾਈਲਡ ਲਾਈਨ,ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਇੰਡੀਅਨ ਰੈਡ ਕਰਾਸ ਸੁਸਾਇਟੀ ਆਦਿ ਵਿਭਾਗਾਂ ਦੇ ਅਧਿਕਾਰੀ ਰਾਹੀਂ ਸ਼ਹਿਰ ਦੀਆਂ ਮੇਨ ਥਾਵਾਂ ’ਤੇ ਰੇਡਜ਼ ਕੀਤੀਆਂ ਜਾਣ ਤਾਂ ਜੋ ਬੱਚਿਆ ਨੂੰ ਬਾਲ ਭਿਖਸ਼ਾ ਤੋਂ ਹਟਾ ਕੇ ਬੱਚਿਆਂ ਦੇ ਪੁਨਰਵਾਸ ਲਈ ਢੱਕਵੀਂ ਕਾਰਵਾਈ ਕੀਤੀ ਜਾਵੇ।ਉਨ੍ਹਾਂ ਇਹ ਵੀ ਦੱਸਿਆ ਕਿ ਜੁਵੇਨਾਇਲ ਜਸਟਿਸ ਐਕਟ (ਕੇਅਰ ਐਂਡ ਪ੍ਰੋਟੇਕਸ਼ਨ ਆਫ਼ ਚਿਲਡਰਨ) ਐਕਟ 2015 ਦੇ ਸੈਕਸ਼ਨ 76 ਤਹਿਤ ਬੱਚਿਆਂ ਤੋਂ ਭਿਖਿਆ ਮੰਗਵਾਉਣ ਲਈ ਜਿੰਮੇਵਾਰ ਵਿਅਕਤੀਆਂ `ਤੇ ਬਣਦੀ ਕਾਰਵਾਈ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ 15 ਫਰਵਰੀ 2019 ਨੂੰ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਸ਼ਹਿਰ ਵਿਚੋਂ 23 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।ਇਨ੍ਹਾਂ ਬੱਚਿਆ ਦੇ ਆਧਾਰ ਕਾਰਡ ਬਣਾਉਣ ਸਬੰਧੀ ਅਤੇ ਸਕੂਲਾਂ ਵਿਚ ਦਾਖਲੇ ਸਬੰਧੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।ਇਸ ਰੇਡ ਸਮੇਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਬਠਿੰਡਾ ਵੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ …