ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਸਕੱਤਰ ਦੀਆਂ ਹਦਾਇਤਾਂ ਅਨੁਸਾਰ `ਤੇ ਸ੍ਰੀ ਸੁਮਿਤ ਮੱਕੜ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਸਥਾਨਕ ਜ਼ਿਲਾ ਕਚਿਹਰੀਆਂ ਵਿਖੇ ਮਾਸਿਕ ਲੋਕ ਅਦਾਲਤ ਲਗਾਈ ਗਈ, ਜਿਸ ਦੇ ਕੁੱਲ 5 ਬੈਂਚ ਬਣਾਏ ਗਏ।ਸੀ.ਜੇ.ਐਮ-ਕਮ-ਸਕੱਤਰ ਸ੍ਰੀ ਸੁਮਿਤ ਮੱਕੜ ਅਨੁਸਾਰ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਲਗਾਏ ਗਏ 75 ਕੇਸਾਂ ਵਿੱਚੋਂ 25 ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਅਤੇ 1,23,33,203/- ਰੁਪਏ ਦੇ ਐਵਾਰਡ ਪਾਸ ਕੀਤੇ ਗਏ।ਲੋਕ ਅਦਾਲਤਾਂ ਫਾਇਦ ਦੱਸੇ ਗਏ ਕਿ ਲੋਕ ਅਦਾਲਤਾਂ `ਚ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ।ਫੈਸਲਾ ਆਪਸੀ ਸਹਿਮਤੀ ਅਤੇ ਰਜਾਂਮੰਦੀ ਨਾਲ ਕਰਵਾੇ ਜਾਂਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੋ ਸਕਦੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media