ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਵੀਦਾਸ ਜੀ ਦੇ 642ਵੇਂ ਪ੍ਰਗਟ ਦਿਹਾੜੇ ਮੌਕੇ ਅੱਜ ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਜੱਟੀਆ ਮਹਾਂ ਸਭਾ ਵੱਲੋਂ ਸ੍ਰੀ ਗੁਰੂ ਰਵੀਦਾਸ ਮੰਦਿਰ ਬਾਹਰਵਾਰ ਹਾਲਗੇਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੱਥਾ ਟੇਕਣ ਗਏ। ਜਿਥੇ ਸ੍ਰੀ ਸੋਨੀ ਨੂੰ ਜੱਟੀਆ ਮਹਾਂ ਸਭਾ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਸੋਨੀ ਨੇ ਕੇਕ ਕੱਟ ਕੇ ਸ੍ਰੀ ਗੁਰੂ ਰਵੀਦਾਸ ਜੀ ਦਾ ਪ੍ਰਗਟ ਦਿਹਾੜਾ ਮਨਾਇਆ ਅਤੇ ਆਈਆਂ ਹੋਈਆਂ ਸੰਗਤਾਂ ਤੇ ਸ਼ਹਿਰ ਵਸੀਆਂ ਨੂੰ ਵਧਾਈ ਦਿੱਤੀ। ਸੋਨੀ ਨੇ ਕੇਂਦਰੇ ਸ੍ਰੀ ਗੁਰੂ ਰਵੀਦਾਸ ਮੰਦਿਰ ਦੇ ਲੈਂਟਰ ਲਈ 10 ਲੱਖ ਰੁਪਏ ਅਤੇ ਭੂਸ਼ਣਪੁਰਾ ਵਿਖੇ ਸਥਿਤ ਸ੍ਰੀ ਗੁਰੂ ਰਵੀਦਾਸ ਮੰਦਿਰ ਨੰੂ ਵੀ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਉਨਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਨੇ ਮਾਨਵਤਾ ਦੇ ਭਲੇ ਦਾ ਸੰਦੇਸ਼ ਦਿੱਤਾ ਹੈ।ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਕਿਉਂਕਿ ਹੁਣ ਨਿੱਕੇ ਬੱਚਿਆਂ ਲਈ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਅਤੇ ਸ਼ੁਰੂ ਤੋਂ ਹੀ ਅੰਗਰੇਜੀ ਦੀ ਪੜ੍ਹਾਈ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਖਾਣਾ ਕਿਤਾਬਾਂ ਅਤੇ ਫੀਸ ਵੀ ਮੁਆਫ ਹੈ।ਹੁਣ ਸਰਕਾਰੀ ਸਕੂਲ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਹਨ। ਸੋਨੀ ਨੇ ਸ੍ਰੀ ਗੁਰੂ ਰਵੀਦਾਸ ਮੰਦਿਰ ਵਿੱਚ ਝੰਡਾ ਲਹਿਰਾਉਣ ਦੀ ਰਸਮ ਵੀ ਅਦਾ ਕੀਤੀ। ਇਸ ਮੌਕੇ ਯੂਨਿਸ ਕੁਮਾਰ ਡਿਪਟੀ ਮੇਅਰ, ਵਿਕਾਸ ਸੋਨੀ ਕੌਂਸਲਰ, ਪਰਮਜੀਤ ਚੋਪੜਾ, ਸਰਬਜੀਤ ਸਿੰਘ ਲਾਟੀ, ਸੁਰਿੰਦਰ ਛਿੰਦਾ, ਸੁਨੀਲ ਕਾਉਂਟੀ, ਜੱਟੀਆ ਮਹਾਂ ਸਭਾ ਦੇ ਪ੍ਰਧਾਨ ਯੁੱਧਵੀਰ, ਰਵੀਕਾਂਤ, ਰਮਨ ਬਾਬਾ, ਰਾਮਪਾਲ, ਜਨਰਲ ਸਕੱਤਰ ਸੁਨੀਲ ਕੁਮਾਰ, ਕੈਸ਼ੀਅਰ ਹਰੀਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media