Wednesday, May 22, 2024

ਸਿੱਖ ਨੌਜਵਾਨ ਜਥੇਬੰਦੀਆਂ ਵਲੋਂ ਕੇਂਦਰੀ ਜੇਲ੍ਹ ਦੇ ਬਾਹਰ ਧਰਨੇ ’ਚ ਸ਼ਾਮਲ ਹੋਣ ਦਾ ਐਲਾਨ

PUNJ1902201921ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਪੰਥਕ ਕਮੇਟੀ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਦਹਾਕਿਆਂ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ 20 ਫਰਵਰੀ ਨੂੰ ਅੰਮ੍ਰਿਤਸਰ ਦੀ ਫ਼ਤਾਹਪੁਰ ਜੇਲ੍ਹ ਦੇ ਬਾਹਰ ਦਿੱਤੇ ਜਾ ਰਹੇ ਰੋਸ ਧਰਨੇ ’ਚ ਸਿੱਖ ਨੌਜਵਾਨ ਜਥੇਬੰਦੀਆਂ ਵੱਧ-ਚੜ੍ਹ ਕੇ ਸ਼ਾਮਲ ਹੋਣਗੀਆ।
ਪ੍ਰੈਸ ਨੂੰ ਜਾਰੀ ਬਿਆਨ ਵਿੱਚ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਪੱਪਲਪ੍ਰੀਤ ਸਿੰਘ, ਭਾਈ ਗੁਰਸੇਵਕ ਸਿੰਘ ਭਾਣਾ, ਭਾਈ ਬਗੀਚਾ ਸਿੰਘ ਰੱਤਾਖੇੜਾ, ਭਾਈ ਬਲਜੀਤ ਸਿੰਘ ਖ਼ਾਲਿਸਤਾਨੀ, ਜਥਾ ਸਿਰਲੱਥ ਖ਼ਾਲਸਾ ਦੇ ਪ੍ਰਧਾਨ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਮੀਤ ਪ੍ਰਧਾਨ ਭਾਈ ਪਰਮਜੀਤ ਸਿੰਘ ਅਕਾਲੀ, ਜਥਾ ਹਿੰਮਤ-ਏ-ਖ਼ਾਲਸਾ ਦੇ ਪ੍ਰਧਾਨ ਭਾਈ ਪੰਜਾਬ ਸਿੰਘ ਸੁਲਤਾਨਵਿੰਡ, ਸਰਪ੍ਰਸਤ ਭਾਈ ਭੁਪਿੰਦਰ ਸਿੰਘ (6 ਜੂਨ), ਭਾਈ ਹਰਪਾਲ ਸਿੰਘ ਖ਼ਾਲਸਾ, ਅਕਾਲ ਖ਼ਾਲਸਾ ਦਲ ਦੇ ਭਾਈ ਸੁਰਿੰਦਰ ਸਿੰਘ ਤਾਲਿਬਪੁਰਾ, ਭਾਈ ਬਲਬੀਰ ਸਿੰਘ ਕਠਿਆਲੀ, ਅਖੰਡ ਕੀਰਤਾਨੀ ਜਥੇ ਦੇ ਆਗੂ ਮਾਸਟਰ ਬਲਦੇਵ ਸਿੰਘ ਖ਼ਾਲਸਾ, ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਪ੍ਰਧਾਨ ਜਥੇਦਾਰ ਭਾਈ ਸੁਖਵੰਤ ਸਿੰਘ ਬਿੱਟੂ, ਸ਼੍ਰੋਮਣੀ ਗਤਕਾ ਅਖਾੜਾ ਰਾਮਸਰ ਦੇ ਜਥੇਦਾਰ ਭਾਈ ਹਰੀ ਸਿੰਘ ਖ਼ਾਲਸਾ, ਸ੍ਰੀ ਗੁਰੂ ਗ੍ਰੰਥ ਸਤਿਕਾਰ ਕਮੇਟੀ ਦੇ ਆਗੂ ਭਾਈ ਗੁਰਸੇਵਕ ਸਿੰਘ ਪੱਧਰੀ, ਭਾਈ ਕੁਲਦੀਪ ਸਿੰਘ ਮੋਦੇ, ਦਸਮੇਸ਼ ਤਰਨਾ ਦਲ ਦੇ ਜਥੇਦਾਰ ਨਰੈਣ ਸਿੰਘ ਨਿਹੰਗ, ਪੰਥ ਖ਼ਾਲਸਾ ਪੰਜਾਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਗੁਰਜੀਤ ਸਿੰਘ ਮੰਡੀ ਗੋਬਿੰਦਗੜ੍ਹ, ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗ੍ਰੰਥੀ ਸਭਾ ਦੇ ਆਗੂ ਭਾਈ ਸਵਿੰਦਰ ਸਿੰਘ, ਭਾਈ ਸਤਨਾਮ ਸਿੰਘ ਆਦਿ ਨੇ ਸ਼ਾਂਤਮਈ ਧਰਨੇ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
 

Check Also

23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ …

Leave a Reply