Sunday, July 26, 2026

ਡਾ. ਗੁਰਨਾਮ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

PUNJ1902201923ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਮਤਿ ਸੰਗੀਤ ਵਿਚ ਵਿਸ਼ੇਸ਼ ਸਥਾਨ ਰੱਖਣ ਵਾਲੇ ਅਤੇ ਉੱਘੇ ਸਿੱਖ ਵਿਦਵਾਨ ਡਾ. ਗੁਰਨਾਮ ਸਿੰਘ ਡੀਨ ਅਲੂਮਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਧਰਮ ਪਤਨੀ ਡਾ. ਅੰਮ੍ਰਿਤਪਾਲ ਕੌਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਪੁੱਜੇ।    
    ਪਿਛਲੇ ਦਿਨੀਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਗੁਰਮਤਿ ਸੰਗੀਤ ਵਿਚ ਵਿਸ਼ੇਸ਼ ਯੋਗਦਾਨ ਲਈ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਨਿਵਾਜਿਆ ਗਿਆ ਸੀ।ਡਾ. ਗੁਰਨਾਮ ਸਿੰਘ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਡਾ. ਗੁਰਨਾਮ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।ਡਾ. ਰੂਪ ਸਿੰਘ ਨੇ ਡਾ. ਗੁਰਨਾਮ ਸਿੰਘ ਨੂੰ ਜੀ-ਆਇਆਂ ਕਿਹਾ ਅਤੇ ਮਿਲੇ ਐਵਾਰਡ ਲਈ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਪਰਮਾਤਮਾ ਡਾ. ਸਾਹਿਬ ’ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ ਤੇ ਇਹ ਬਿਨਾਂ ਰੁਕਾਵਟ ਦੇ ਨਿਰੰਤਰ ਗੁਰਮਤਿ ਸੰਗੀਤ ਦੇ ਖੇਤਰ ਵਿਚ ਸੇਵਾ ਨਿਭਾਉਂਦੇ ਰਹਿਣ। ਇਸੇ ਦੌਰਾਨ ਡਾ. ਗੁਰਨਾਮ ਸਿੰਘ ਨੇ ਕਿਹਾ ਕਿ ਉਹ ਗੁਰੂ ਸਾਹਿਬ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਬਣਾਇਆ ਕਿ ਉਹ ਗੁਰਮਤਿ ਸੰਗੀਤ ਦੀ ਸੇਵਾ ਕਰ ਸਕਣ।ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਉਨ੍ਹਾਂ ਨੂੰ ਸੁਤੰਤਰ ਰੂਪ ਵਿਚ ਗੁਰਮਤਿ ਦੇ ਖੇਤਰ ਵਿਚ ਕਾਰਜ ਕਰਨ ਦਿੱਤਾ। ਇਕ ਗੱਲ ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਹੀ ਕੇ ਗੁਰਮਤਿ ਸੰਗੀਤ ਭਾਰਤੀ ਕਲਾ ਵਿਚ ਇਕ ਵੱਖਰੀ ਪਛਾਣ ਬਣਾਉਣ ਵਿਚ ਕਾਮਯਾਬ ਹੋਇਆ ਹੈ।ਇਹ ਸਾਡੀ ਕੌਮ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਸਿੱਧ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਸਤਬੀਰ ਸਿੰਘ ਧਾਮੀ, ਵਧੀਕ ਮੈਨੇਜਰ ਬਘੇਲ ਸਿੰਘ ਅਤੇ ਹੋਰ ਮੌਜੂਦ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply