ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਰਾਮਗੜ੍ਹੀਆ ਭਾਈਚਾਰਾ ਯੂਥ ਵਲੋਂ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮਹਿਤਾ ਰੋਡ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾੇ ਗਏ ਅਤੇ ਕੀਰਤਨ ਉਪਰੰਤ ਅਰਦਾਸ ਕੀਤੀ ਗਈ।ਇਸ ਸਮੇਂ ਚੇਅਰਮੈਨ ਖੁਸ਼ਵਿੰਦਰ ਸਿੰਘ ਸੰਧੂ, ਪ੍ਰਧਾਨ ਮਨਜੀਤ ਸਿੰਘ ਮੰਜਲ, ਜਨਰਲ ਸਕੱਤਰ ਹਰਪਾਲ ਸਿੰਘ ਬਮਰਾਹ, ਸਹਾਇਕ ਕੈਸ਼ੀਅਰ ਜਤਿੰਦਰ ਸਿੰਘ ਅਤੇ ਯੂਥ ਆਗੂਆਂ ਦੀ ਸਾਰੀ ਟੀਮ ਮੌਜੂਦ ਰਹੀ।ਇਹਨਾਂ ਵਿੱਚ ਸੁਰਿੰਦਰਪਾਲ ਸਿੰਘ, ਹਰਦੇਵ ਸਿੰਘ, ਮੇਹਰਬਾਨ ਸਿੰਘ, ਰਵਨੀਤ ਸਿੰਘ, ਰੇਸ਼ਮ ਸਿੰਘ, ਬਲਵਿੰਦਰ ਸਿੰਘ, ਮਨਵਿੰਦਰ ਸਿੰਘ ਬੱਬੂ, ਰਜਿੰਦਰ ਪਾਲ, ਗੁਰਮੀਤ ਸਿੰਘ, ਗੁਰਦੀਪ ਸਿੰਘ ਬਮਰਾਹ ਸ਼ਾਮਲ ਸਨ।ਚੇਅਰਮੈਨ ਖੁਸ਼ਵਿੰਦਰ ਸਿੰਘ ਸੰਧੂ, ਅਤੇ ਪ੍ਰਧਾਨ ਮਨਜੀਤ ਸਿੰਘ ਮਜ਼ਲ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ਵਿੱਚ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੁਰੱਕਿਆ ਜਵਾਨਾਂ ਦੀ ਸ਼ਹੀਦੀ ਰੰਗ ਲਿਆਏਗੀ ਅਤੇ ਹਮਲਾਵਾਰਾਂ ਨੂੰ ਇਸ ਦਾ ਅੰਜ਼ਾਮ ਭੁਗਤਣਾ ਪਵੇਗਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media