ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਲ ਗੁਰਦੁਆਰਾ ਸਾਹਿਬ ਤੇਲੰਗਾਨਾ ਕਮੇਟੀ ਦੇ ਚੇਅਰਮੈਨ ਤੇ ਗੁਰਦੁਆਰਾ ਸਾਹਿਬ ਅਸ਼ੋਕ
ਬਜ਼ਾਰ ਦੇ ਪ੍ਰਧਾਨ ਗੁਰਚਰਨ ਸਿੰਘ ਬੱਗਾ ਤੇ ਮਨਪ੍ਰੀਤ ਸਿੰਘ ਜੱਸੀ ਮੈਂਬਰ ਧਰਮ ਪ੍ਰਚਾਰ ਕਮੇਟੀ ਹੈਦਰਾਬਾਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਤੇਲੰਗਾਨਾ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ।ਬਲਵਿੰਦਰ ਸਿੰਘ ਜੌੜਾਸਿੰਘਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੈਦਰਾਬਾਦ ਵਿਖੇ ਸਮਾਗਮ ਜਲਦ ਕਰਵਾਇਆ ਜਾਵੇਗਾ।ਜਿਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਣਗੇ।
ਚੇਅਰਮੈਨ ਗੁਰਚਰਨ ਸਿੰਘ ਬੱਗਾ ਨੇ ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਹੈਦਰਾਬਾਦ ਤੇ ਸਿਕੰਦਰਾਬਾਦ ਦੀਆਂ ਸਮੂਹ ਕਮੇਟੀਆਂ ਵੱਲੋਂ ਸਮਾਗਮਾਂ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media