ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਦੇਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ
ਲਈ ਲਗਾਤਾਰ ਯਤਨ ਜਾਰੀ ਹਨ ਅਤੇ ਇਸ ਲਈ ਹਰੇਕ ਜਿਲ੍ਹੇ ਵਿਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਰਾਜ ਪੱਧਰ ’ਤੇ ਵੀ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਨੂੰ ਸੱਦ ਕੇ ਰੁਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ।ਇਸੇ ਕੜੀ ਵਿੱਚ ਹੁਣ ਅੰਮਿ੍ਰਤਸਰ ਵਿਚ 22 ਫਰਵਰੀ ਨੂੰ ਰੋਜ਼ਗਾਰ ਮੇਲਾ ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ ਰੋਡ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸੇਸ਼ ਸਾਰੰਗਲ ਆਈ.ਏ.ਐਸ ਨੇ ਦੱਸਿਆ ਕਿ ਇਸ ਮੇਲੇ ਵਿਚ 50 ਤੋਂ ਵੱਧ ਕੰਪਨੀਆਂ ਅਤੇ ਅਦਾਰਿਆਂ ਵਲੋਂ ਦਸਵੀਂ, ਬਾਰਵੀਂ, ਆਈ.ਟੀ.ਆਈ ਪਾਸ, ਡਿਪਲੋਮਾ ਹੋਲਡਰ, ਗਰੈਜੂਏਟ ਅਤੇ ਸਕਿਲ ਸੈਂਟਰਾਂ ਤੋਂ ਟ੍ਰੇਨਿਗ ਪ੍ਰਾਪਤ ਲਗਭਗ 1000 ਬੱਚਿਆਂ ਦੀ ਚੋਣ ਕੀਤੀ ਜਾਵੇਗੀ।ਉਨਾਂ ਲੋੜਵੰਦ ਬੱਚਿਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੇੇਲੇ ਵਿਚ ਭਾਗ ਲੈਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਚਿਹਰੀ ਚੌਕ ਅੰਮਿ੍ਰਤਸਰ ਵਿਖੇ ਪਹੁੰਚ ਕੇ ਵਿਸਥਾਰਤ ਜਾਣਕਾਰੀ ਲੈਣ ਅਤੇ ਆਪਣਾ ਨਾਮ ਦਰਜ ਕਰਵਾਉਣ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media