Thursday, August 27, 2026

ਸਵ. ਗੁਰਚਰਨ ਸਿੰਘ ਪਰਬੂ ਸ਼ਰਧਾਂਜਲੀ ਸਮਾਗਮ 24 ਨੂੰ

ਸਮਰਾਲਾ, 20 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਦੇ ਸਮਾਜਸੇਵੀ ਗੁਰਚਰਨ ਸਿੰਘ ਪਰਬੂ, ਜਿਨ੍ਹਾਂ ਦਾ ਬੀਤੇ ਦਿਨੀਂ PUNJ2002201914ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਗੁਰਚਰਨ ਸਿੰਘ ਪਰਬੂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ 24 ਫਰਵਰੀ ਦਿਨ ਐਤਵਾਰ ਨੂੰ ਸਿੰਘ ਸਭਾ ਗੁਰਦੁਆਰਾ ਸਾਹਿਬ ਉਟਾਲਾਂ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਪਾਏ ਜਾਣਗੇ।ਜਿਸ ਵਿੱਚ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ, ਦਵਿੰਦਰ ਸਿੰਘ ਸਰਪੰਚ ਮਲੇਰਕੋਟਲਾ, ਸਾਬਰ ਦੁੱਗਰੀ ਸਰਪੰਚ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਦੇ ਨੁਮਾਇੰਦੇ ਸ਼ਿਰਕਤ ਕਰਨਗੇ।
 

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply