ਸਮਰਾਲਾ, 20 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਬਿਜਲੀਪੁਰ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਬਿਜਲੀਪੁਰ,
ਸਮੂਹ ਗਰਾਮ ਪੰਚਾਇਤ, ਐਨ.ਆਰ.ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜਾ ਪੇਂਡੂ ਖੇਡ ਮੇਲਾ ਸ੍ਰੀਮਾਨ ਸੰਤ ਬਾਬਾ ਰਾਮ ਸਿੰਘ ਲੱਲ ਕਲਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਮਿਤੀ 22 ਅਤੇ 23 ਫਰਵਰੀ ਨੂੰ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਨਾ ਲਿੱਟ, ਭੋਲਾ ਲਿੱਟ, ਮਨੀ ਲਿੱਟ ਨੇ ਦੱਸਿਆ ਇਸ ਖੇਡ ਮੇਲੇ ਦੌਰਾਨ 22 ਫਰਵਰੀ ਨੂੰ ਕਬੱਡੀ 32 ਕਿਲੋ, 42 ਕਿੱਲੋ, 52 ਕਿੱਲੋ, 65 ਕਿੱਲੋ, ਤਾਸ ਸੀਪ ਦੇ ਮੁਕਾਬਲੇ ਹੋਣਗੇ।23 ਫਰਵਰੀ ਨੂੰ ਕਬੱਡੀ 75 ਕਿਲੋ, ਕਬੱਡੀ ਇੱਕ ਪਿੰਡ ਓਪਨ (ਤਿੰਨ ਖਿਡਾਰੀ ਬਾਹਰਲੇ) ਦੇ ਜਬਰਦਸਤ ਮੁਕਾਬਲੇ ਹੋਣਗੇ।ਖੇਡ ਮੇਲੇ ਦੌਰਾਨ ਇਲਾਕੇ ਦੇ ਨਾਮਵਰ ਕਬੱਡੀ ਖਿਡਾਰੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ।ਮੇਲੇ ਦਾ ਸਿੱਧਾ ਪ੍ਰਸਾਰਨ 123 `ਤੇ ਦੇਖਿਆ ਜਾ ਸਕਦਾ ਹੈ।ਜੇਤੂਆਂ ਨੂੰ ਇਨਾਮਾਂ ਦੀ ਵੰਡ ਇਲਾਕੇ ਦੇ ਨਾਮਵਰ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਆਗੂ ਕਰਨਗੇ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media