ਹਜੂਰ ਸਾਹਿਬ (ਨਾਂਦੇੜ) 21 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਜੰਮੂ ਕਸ਼ਮੀਰ ਦੇ ਪੁਲਵਾਮਾ `ਚ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ
ਸੁਰੱਖਿਆ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਅਰਦਾਸ ਕਰ ਕੇ ਕੀਤੀ ਗਈ।ਗੁਰਦੁਆਰਾ ਸਚਖੰਡ ਬੋਰਡ ਦੇ ਮੈਂਬਰ ਅਤੇ ਸ਼ਹਿਰ ਦੇ ਪਤਵੰਤੇ ਵੱਡੀ ਗਿਣਤੀ `ਚ ਹਾਜਰ ਸਨ।ਸਚਖੰਡ ਹਜੁਰ ਸਾਹਿਬ ਵਿਖੇ ਅਰਦਾਸ ਤੋਂ ਬਾਅਦ
ਸ਼ਹੀਦ ਜਵਾਨਾਂ ਨੂੰ ਗੁਰਦੁਆਰਾ ਸਾਹਿਬ ਦੇ ਗੇਟ ਸਾਹਮਣੇ ਸ਼ਰਧਾਂਜਲੀ ਸਮਾਗਮ ਦਾ ਪ੍ਰਬੰਧ ਕੀਤਾ ਗਿਆ ਅਤੇ ਸ਼ਹੀਦਾਂ ਦੀਆਂ ਤਸਵੀਰਾਂ ਅੱਗੇ ਸ਼ਰਧਾਂ ਦੇ ਫੁੱਲ ਅਰਪਿਤ ਕੀਤੇ ਗਏ।ਇਸ ਸਮੇਂ ਮੋਮਬੱਤੀਆ ਵੀ ਬਾਲੀਆਂ ਗਈਆਂ।
ਇਸ ਸਮੇਂ ਮੁੱਖ ਪ੍ਰਸ਼ਾਸ਼ਨਿਕ ਅਧਿਕਾਰੀ ਡੀ.ਪੀ ਸਿੰਘ ਨੇ ਇਸ ਅੱਤਵਾਦੀ ਹਮਲੇ ਦੀ ਨਿਖੇਧੀ ਕੀਤੀ।ਇਸ ਪ੍ਰੋਗਰਾਮ ਵਿੱਚ ਅਮਰੀਕ ਸਿੰਘ ਵਾਸਰੀਕਰ, ਸੁਰਿੰਦਰ ਸਿੰਘ, ਸ਼ੇਰ ਸਿੰਘ ਫੌਜੀ, ਸੁਰਜੀਤ ਸਿੰਘ ਗਿੱਲ, ਭਾਗਇੰਦਰ ਸਿੰਘ ਘੜੀਸਾਜ਼, ਰਜਿੰਦਰ ਸਿੰਘ ਪੁਜਾਰੀ, ਗੁਰਮੀਤ ਸਿੰਘ ਮਹਾਜਨ, ਰਣਜੀਤ ਸਿੰਘ ਕਾਮਠੇਕਰ, ਰਵਿੰਦਰ ਸਿੰਘ ਬੁੰਗਈ, ਗੁਲਾਬ ਸਿੰਘ ਕੰਧਾਰ ਵਾਲੇ, ਨੌਨਿਹਾਲ ਸਿੰਘ ਜਗੀਰਦਾਰ, ਗੁਰਿੰਦਰ ਸਿੰਘ ਵਧਵਾ, ਰਣਜੀਤ ਸਿੰਘ ਚਿਰਾਗੀਆ, ਥਾਨ ਸਿੰਘ ਬੁੰਗਾਈ, ਹਰਜੀਤ ਸਿੰਘ ਕੜੇਵਾਲੇ, ਨਰਾਇਣ ਸਿੰਘ ਨੰਬਰਦਾਰ, ਰਵਿੰਦਰ ਸਿੰਘ ਕਪੂਰ, ਗੁਰਬਚਨ ਸਿੰਘ ਪ੍ਰਚਾਰਕ ਅਤੇ ਚਾਂਦ ਸਿੰਘ ਆਦਿ ਹਾਜਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media