ਪਠਾਨਕੋਟ, 21 ਫਰਵਰੀ (ਪੰਜਾਬ ਪੋਸਟਬਿਊਰੋ) – ਜ਼ਿਲਾ ਪਠਾਨਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕੀਤੀਆਂ ਜਾ ਰਹੀਆ ਗਤੀਵਿਧੀਆਂ
ਦਾ ਜਾਇਜ਼ਾ ਲੈਣ ਲਈ ਡਾ. ਹਰਤਰਨ ਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਸਟਾਫ ਮੀਟਿੰਗ ਹੋਈ।ਡਾ. ਹਰਿੰਦਰ ਸਿੰਘ ਬੈਂਸ, ਡਾ. ਅਮਰੀਕ ਸਿੰਘ, ਡਾ. ਰਜਿੰਦਰ ਕੁਮਾਰ ਖੇਤੀਬਾੜੀ ਅਫਸਰ, ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ, ਰਵਿੰਦਰ ਸਿੰਘ, ਜਤਿੰਦਰ ਕੁਮਾਰ, ਜਸਵਿੰਦਰਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਹਰਪ੍ਰੀਤ ਸਿੰਘ, ਵਿਕਰਾਂਤ ਧਵਨ ਡਿਪਟੀ ਪੀ.ਡੀ ਆਤਮਾ ਆਦਿ ਹਾਜ਼ਰ ਸਨ
ਡਾ. ਹਰਤਰਨ ਪਾਲ ਸਿੰਘ ਸੈਣੀ ਨੇ ਮੁੱਖ ਖੇਤੀਬਾੜੀ ਅਫਸ਼ਰ ਪਠਾਨਕੋਟ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਲਾ ਪਠਾਨਕੋਟ ਵਿੱਚ ਖੇਤੀਬਾੜੀ ਵਿਭਾਗ ਦੀ ਸਮੁੱਚੀ ਟੀਮ ਵਲੋਂ ਬਹੁਤ ਹੀ ਵਧੀਆ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਨੂੰ ਭਵਿੱਖ ਵਿੱਚ ਹੋਰ ਵੀ ਵਧੀਆ ਕੀਤਾ ਜਾਵੇਗਾ।ਉਨਾਂ ਕਿਹਾ ਕਿ ਖੇਤੀਬਾੜੀ ਦੇ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਖੇਤੀ ਲਾਗਤ ਖਰਚੇ ਘੱਟ ਕਰਕੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਮੁੱਚੇ ਤੋਰ `ਤੇ ਉਪਰਾਲੇ ਕੀਤੇ ਜਾਣਗੇ।ਉਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਪਤਕਾਰਾਂ ਨੂੰ ਸ਼ੁੱਧ ਭੋਜਨ ਪ੍ਰਦਾਨ ਕਰਨ ਲਈ ਘੱਟੋ ਘੱਟ ਰਸਾਇਣਿਕ ਖਾਦਾਂ ਅਤੇ ਕੀਟਨਾਸਕਾਂ ਦੀ ਵਰਤੋਂ ਕਰ ਕੇ ਫਸਲਾਂ ਦੀ ਪੈਦਾਵਾਰ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕੀਟਨਾਸ਼ਕਾਂ ਦੀ ਵਰਤੋਂ ਕੀਤੀ ਜਾਵੇ।ਉਨਾਂ ਕਿਹਾ ਕਿ ਭਵਿੱਖ ਵਿੱਚ ਮਜ਼ਦੂਰਾਂ ਦੀ ਘਾਟ ਨੂੰ ਮੁੱਖ ਰੱਖਦਿਆਂ ਝੋਨੇ ਦੀ ਲਵਾਈ ਲਈ ਮਸ਼ੀਨਾਂ ਸਬਸਿਡੀ ਤੇ ਦੇਣ ਲਈ ਕਿਸਾਨਾਂ ਤੋਂ ਬਿਨੈਪੱਤਰ ਮੰਗੇ ਗਏ ਹਨ ਅਤੇ ਚਾਹਵਾਨ ਕਿਸਾਨ ਆਪਣੇ ਬਿਨੈਪੱਤਰ 28 ਢਰਵਰੀ 2019 ਤੱਕ ਸੰਬੰਧਤ ਬਲਾਕ ਖੇਤੀਬਾੜੀ ਦਫਤਰਾਂ ਵਿੱਚ ਦੇ ਸਕਦੇ ਹਨ।
ਉਨਾਂ ਕਿਹਾ ਕਿ ਬਿਨੈ ਪੱਤਰ ਨਾਲ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਦੇ ਨਾਮ ਇੱਕ ਹਜ਼ਾਰ ਦਾ ਡਰਾਫਟ ਲਾਉਣਾ ਹੋਵੇਗਾ।ਉਨਾਂ ਕਿਹਾ ਕਿ ਛੋਟੇ ਅਤੇ ਮੀਡੀਅਮ ਕਿਸਾਨਾਂ ਦੀ ਅਮਦਨ ਵਿੱਚ ਵਾਧਾ ਕਰਨ ਲਈ ਕਿਸਾਨ ਉਤਪਾਦਕ ਸੰਗਠਨ ਕਾਇਮ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਤਕਨੀਕੀ ਤੋਰ ਤੇ ਮਜਬੂਤ ਕੀਤਾ ਜਾ ਸਕੇ।ਉਨਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸਕਿਲ ਨਹੀਂ ਆਉਂਣ ਦਿੱਤੀ ਜਾਵੇਗੀ।ਉਨਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜਿਮੈਵਾਰੀਆਂ ਤਨਦੇਹੀ ਅਤੇ ਇਮਾਨਦਾਰੀ
Punjab Post Daily Online Newspaper & Print Media