Saturday, November 23, 2024

ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ PUNJ2102201906ਆਦੇਸ਼ਾਂ ਅਨੁਸਾਰ ਬਲਾਕ ਨਰੋਟ ਜੈਮਲ ਸਿੰਘ ਵਿਖੇ ਬਲਾਕ ਵਿਕਾਸ ਦਫਤਰ ਨਰੋਟ ਜੈਮਲ ਸਿੰਘ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਵਿੱਚ ਲਗਾਇਆ ਗਿਆ।ਜਿਸ ਵਿਚ ਵੱਖ ਵੱਖ ਸਰਕਾਰੀ ਵਿਭਾਗਾਂ ਵੱਲੋਂ ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਯੋਜਨਾਵਾਂ ਦੀ ਸਮੁੱਚੀ ਜਾਣਕਾਰੀ ਦਿੱਤੀ ਗਈ।
ਕੈਂਪ ਦੋਰਾਨ ਵਿਸ਼ੇਸ ਤੋਰ ਤੇ ਹਾਜਰ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਅੱਜ ਦੇ ਲਗਾਏ ਕੈਂਪ ਦੋਰਾਨ ਕਰੀਬ 634 ਲਾਭ ਪਾਤਰੀਆਂ ਨੇ ਵੱਖ-ਵੱਖ ਸਕੀਮਾਂ ਤੋਂ ਲਾਭ ਪ੍ਰਾਪਤ ਕਰਨ ਲਈ ਅਰਜੀਆਂ ਦਿੱਤੀਆਂ ਹਨ।ਉਨ੍ਹਾਂ ਦੱਸਿਆ ਕਿ ਦਿੱਤੀਆਂ ਅਰਜੀਆਂ ਵਿੱਚੋਂ 93 ਪੈਨਸ਼ਨ, 204 ਮਗਨਰੇਗਾ, 217 ਪ੍ਰਧਾਨ ਮੰਤਰੀ ਅਵਾਸ ਯੋਜਨਾ, 58 ਲੇਬਰ ਕਾਰਡ, 23 ਪਾਵਰਕਾਮ ਅਤੇ ਬਾਕੀ ਅਰਜੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਨ।ਕੈਂਪ ਵਿਚ ਨਰੋਟ ਜੈਮਲ ਸਿੰਘ ਬਲਾਕ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।
ਇਸ ਦੌਰਾਨ ਜਲ ਸਪਲਾਈ ਵਿਭਾਗ, ਸਿਖਿਆ ਵਿਭਾਗ, ਸਿਹਤ ਵਿਭਾਗ, ਬਿਜਲੀ ਵਿਭਾਗ, ਬਾਲ ਵਿਕਾਸ ਵਿਭਾਗ, ਆਂਗਨਵਾੜੀ ਵਿਭਾਗ,  ਖੇਤੀਬਾੜੀ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਲੈਬਰ ਵਿਭਾਗ ਅਤੇ ਹੋਰ ਸਰਕਾਰੀ ਵਿਭਾਗਾਂ ਵਲੋਂ ਯੋਗ ਲਾਭਪਾਤਰੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਜਿਸ ਵਿੱਚ ਬੁੱਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣਾਂ ਲਈ ਯੋਜਨਾਵਾਂ ਅਤੇ ਲੇਬਰ ਕਾਰਡਾਂ, ਪਖਾਨਿਆਂ ਸੰਬੰਧੀ ਸਕੀਮਾਂ ਅਤੇ ਹੋਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆ ਸਹੂਲਤਾਂ ਤੇ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾ ਦੱਸਿਆ ਕਿ ਜਿਲ੍ਹੇ ਅੰਦਰ ਹਰੇਕ ਮਹੀਨੇ ਦੀ 20 ਤਰੀਖ ਨੂੰ ਮਹਾਤਮਾ ਗਾਂਧੀ ਸਰਵੱਤ ਵਿਕਾਸ ਯੋਜਨਾਂ ਅਧੀਨ ਕੈਂਪ ਲਗਾਏ ਜਾ ਰਹੇ ਹਨ ਜਿਸ ਤੋਂ ਲੋਕ ਲਾਭ ਪ੍ਰਾਪਤ ਕਰ ਸਕਦੇ ਹਨ।
  ਇਸ ਮੌਕੇ ਮਨੋਜ ਕੁਮਾਰ, ਰਾਜੇਸ਼ ਕੁਮਾਰ, ਜੈਮਲ ਸਿੰਘ, ਜਗਦੀਪ ਸਿੰਘ, ਕਲਰਕ ਜਤਿੰਦਰ ਸੈਨੀ, ਪ੍ਰਸ਼ੋਤਮ ਲਾਲ, ਮਨਦੀਪ ਸਿੰਘ, ਦਿਨੇਸ਼ ਕੁਮਾਰ, ਗੁਰਬਚਨ ਕੁਮਾਰ, ਨਾਨਕ ਚੰਦ, ਸੰਜੀਵ ਸ਼ਰਮਾ, ਨਿਰਮਲ ਕੁਮਾਰੀ, ਪ੍ਰਵੀਨ ਕੁਮਾਰੀ, ਪ੍ਰਵੇਸ਼ ਕੁਮਾਰੀ ਅਤੇ ਹੋਰ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply